ਡਿਪਟੀ ਕਮਿਸ਼ਨਰ ਜੋਰਵਾਲ ਦੀਆਂ ਹਦਾਇਤਾਂ 'ਤੇ  ਅਧਿਕਾਰੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਪ੍ਰੇਰਿਤ

  • ਸਬ ਡਵੀਜ਼ਨ ਪੱਧਰ ਉੱਤੇ ਉਪ ਮੰਡਲ ਮੈਜਿਸਟਰੇਟ ਅਤੇ ਡੀਐਸਪੀ ਰਹੇ ਕਾਰਜਸ਼ੀਲ 

ਸੰਗਰੂਰ, 10 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵੀ ਸਾਰਾ ਦਿਨ ਸਮੂਹ ਸਬ ਡਵੀਜ਼ਨਾਂ ਵਿੱਚ ਉਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਸਮੂਹ ਉਪ ਮੰਡਲ ਮੈਜਿਸਟਰੇਟ ਨੇ ਸਬੰਧਤ ਡਵੀਜ਼ਨ ਦੇ ਡੀ.ਐਸ.ਪੀ, ਥਾਣਾ ਮੁਖੀ, ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਸਮੇਤ ਵੱਖ ਵੱਖ ਪਿੰਡਾਂ ਅਤੇ ਅਨਾਜ ਮੰਡੀਆਂ ਵਿੱਚ ਜਾ ਕੇ ਉਥੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਪਰਾਲੀ ਜਾਂ ਰਹਿੰਦ ਖੂੰਹਦ ਨਾ ਸਾੜੇ ਜਾਣ ਦੀ ਅਪੀਲ ਕੀਤੀ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਧਰਤੀ ਦੀ ਉਪਜਾਊ ਸ਼ਕਤੀ ਨੁੰ ਪੁੱਜਣ ਵਾਲੇ ਨੁਕਸਾਨਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪਿੰਡਾਂ ਵਿੱਚ ਜਾਗਰੂਕਤਾ ਹਿੱਤ ਨੁੱਕੜ ਨਾਟਕਾਂ ਦੇ ਮੰਚਨ ਦੀ ਪ੍ਰਕਿਰਿਆ ਹਾਲੇ ਵੀ ਜਾਰੀ ਰੱਖੀ ਜਾਵੇਗੀ ਤਾਂ ਜੋ ਜਿਹੜੇ ਥਾਵਾਂ ’ਤੇ ਹਾਲੇ ਫਸਲ ਦੀ ਵਾਢੀ ਹੋਣੀ ਰਹਿੰਦੀ ਹੈ ਉਥੋਂ ਦੇ ਕਿਸਾਨ ਵੀਰ ਪਰਾਲੀ ਪ੍ਰਬੰਧਨ ਨੂੰ ਤਰਜੀਹ ਦੇਣ ਅਤੇ ਵਾਤਾਵਰਣ ਦੇ ਰਾਖੇ ਵਜੋਂ ਇਸ ਲੋਕ ਪੱਖੀ ਲਹਿਰ ਦਾ ਹਿੱਸਾ ਬਣਨ। ਅੱਜ ਐਸ ਡੀ ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਦੀ ਅਗਵਾਈ ਹੇਠ ਅਨਾਜ ਮੰਡੀ ਸੰਗਰੂਰ, ਬਹਾਦਰਪੁਰ, ਕੁੰਨਰਾ ਆਦਿ, ਐਸ.ਡੀ.ਐਮ ਲਹਿਰਾ ਸੂਬਾ ਸਿੰਘ ਦੀ ਅਗਵਾਈ ਹੇਠਲੀਆਂ ਟੀਮਾਂ ਵੱਲੋਂ ਪਿੰਡ ਸੰਗਤਪੁਰਾ, ਹਰਿਆਊ, ਫਲੇੜਾ, ਰੱਤਾ ਖੇੜਾ, ਲਦਾਲ ਦਾ ਦੌਰਾ ਕਰਕੇ ਜਾਗਰੂਕਤਾ ਪੈਦਾ ਕੀਤੀ ਗਈ ਜਦਕਿ ਐਸ.ਡੀ.ਐਮ ਦਿੜ੍ਹਬਾ ਰਾਜੇਸ ਸਰਮਾ ਨੇ ਅਨਾਜ ਮੰਡੀ , ਖੇਤਲਾ ਤੇ ਹੋਰ ਪਿੰਡਾਂ, ਐਸ ਡੀ ਐਮ ਭਵਾਨੀਗੜ੍ਹ ਵਿਨੀਤ ਕੁਮਾਰ ਵੱਲੋਂ ਭੱਟੀਵਾਲ ਕਲਾਂ, ਕਪਿਆਲ ਅਤੇ ਸੰਘਰੇੜੀ ਅਤੇ ਐਸ ਡੀ ਐਮ ਸੁਨਾਮ ਪ੍ਰਮੋਦ ਸਿੰਗਲਾ ਦੀ ਅਗਵਾਈ ਹੇਠ ਸ਼ੇਰੋਂ, ਚੀਮਾ ਅਤੇ ਝਾੜੋਂ ਵਿਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।