ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਦੇ ਸੀਵਰੇਜ ਤੇ ਵਾਟਰ ਸਪਲਾਈ ਨੂੰ ਮੁਕੰਮਲ ਕਰਨ ਲਈ ਹਦਾਇਤਾਂ

ਜਗਰਾਉਂ 17 ਜਨਵਰੀ (ਰਛਪਾਲ ਸਿੰਘ ਸ਼ੇਰਪੁਰੀ) : ਪਿਛਲੀਆਂ ਸਰਕਾਰਾਂ ਵੱਲੋਂ ਜਗਰਾਉਂ ਸ਼ਹਿਰ ਦੇ ਅਧੂਰੇ ਛੱਡੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਅੱਜ ਨਗਰ ਕੌਸਲ ਜਗਰਾਉਂ ਦੇ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਜਗਰਾਉਂ ਸ਼ਹਿਰ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੀਖਿਆ ਕੀਤੀ ਅਤੇ ਮੌਕੇ ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਕੰਮ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਸਾਰਾ ਕੰਮ ਸੌ ਪ੍ਰਤੀਸ਼ਤ ਮੁਕੰਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਕਿਸੇ ਨਾਲ ਵੀ ਕੋਈ ਵਿਤਕਰਾ ਨਾ ਕੀਤਾ ਜਾਵੇ ਅਤੇ ਪਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ਤੇ ਕੰਮ ਕਰਵਾਇਆ ਜਾਵੇ ਅਤੇ ਸ਼ਹਿਰ ਦੀ ਆਵਾਜਾਈ ਤੇ ਟ੍ਰੈਫਿਕ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਸ਼ਹਿਰ 23 ਕੌਸਲਰਾਂ ਨੂੰ ਨਿੱਜੀ ਤੌਰਤੇ ਕਿਹਾ ਕਿ ਆਪੋ-ਆਪਣੇ ਵਾਰਡਾਂ ਵਿੱਚ ਰਹਿੰਦੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮਾਂ ਦੀਆਂ ਲਿਸਟਾਂ ਤਿਆਰ ਕਰਕੇ ਦਿੱਤੀਆਂ ਜਾਣ, ਤਾਂ ਜੋ ਸੀਵਰੇਜ ਤੇ ਵਾਟਰ ਸਪਲਾਈ ਦਾ ਕੰਮ ਮੁਕੰਮਲ ਕਰਵਾਇਆ ਜਾ ਸਕੇ। ਵਿਧਾਇਕਾ ਮਾਣੂੰਕੇ ਵੱਲੋਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿੰਨਾਂ ਦੀ ਵੀ ਸੀਵਰੇਜ ਜਾਂ ਵਾਟਰ ਸਪਲਾਈ ਦੀ ਸਮੱਸਿਆ ਹੈ, ਉਹ ਤੁਰੰਤ ਜਗਰਾਉਂ ਦੇ ਹੀਰਾ ਬਾਗ਼ ਸਥਿਤ ਐਮ.ਐਲ.ਏ.ਦਫਤਰ ਵਿਖੇ ਪਹੁੰਚ ਕੇ ਸੂਚਿਤ ਕਰਨ ਤਾਂ ਜੋ ਉਹਨਾਂ ਦੀਆਂ ਸਮੱਸਿਆਵਾਂ ਦਾ ਸਮਾਂਧਾਨ ਕੀਤਾ ਜਾ ਸਕੇ। ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਜਗਰਾਉਂ ਸ਼ਹਿਰ ਵਿੱਚੋਂ ਵਾਟਰ ਸਪਲਾਈ ਦੀ ਸਮੱਸਿਆ ਹੱਲ ਕਰਨ ਲਈ ਸ਼ਹਿਰ ਵਿੱਚ 2 ਨਵੇਂ ਟਿਊਬਵੈਲ ਲਗਾਏ ਜਾਣਗੇ ਅਤੇ ਸ਼ਹਿਰ ਦੀ ਵਾਰਡਬੰਦੀ ਵੀ ਵਧਾਈ ਜਾਵੇਗੀ। ਉਹਨਾਂ ਕਿਹਾ ਕਿ ਵਾਰਡਬੰਦੀ ਵਧਾਕੇ ਸੀਵਰੇਜ ਅਤੇ ਵਾਟਰ ਸਪਲਾਈ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਸੌ ਪ੍ਰਤੀਸ਼ਤ ਸੀਵਰੇਜ ਦਾ ਕੰਮ ਮੁਕੰਮਲ ਹੋਣ ਉਪਰੰਤ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਮਸਲਾ ਵੀ ਹੱਲ ਹੋ ਜਾਵੇਗਾ। ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਨੈਸ਼ਨਲ ਹਾਈਵੇ ਦੇ ਸਲਿੱਪ ਰੋਡ ਦੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ ਅਤੇ ਡਰੇਨਾਂ ਅੰਦਰ ਵੀ ਰੇਨ ਵਾਟਰ ਹਾਰਵੈਸਟਰ ਬੰਦ ਪਏ ਹਨ। ਜਿਸ ਕਾਰਨ ਬਰਸਾਤ ਦੇ ਦਿਨਾਂ ਵਿੱਚ ਪਾਣੀ ਬਲੌਕ ਹੋ ਜਾਂਦਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਵਿਧਾਇਕਾ ਨੇ ਕਿਹਾ ਕਿ ਇਹ ਮਸਲਾ ਹੱਲ ਕਰਵਾਉਣ ਲਈ ਉਹ ਖੁਦ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਅਤੇ ਮੰਗ ਕੀਤੀ ਜਾਵੇਗੀ ਕਿ ਬਰਸਾਤੀ ਨਾਲਿਆਂ ਦਾ ਟੌਪ ਲੈਵਲ ਰੋਡ ਤੋਂ ਨੀਵਾਂ ਕੀਤਾ ਜਾਵੇ। ਮੀਟਿੰਗ ਵਿੱਚ ਪ੍ਰੋਫੈਸਰ ਸੁਖਵਿੰਦਰ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਨਗਰ ਕੌਂਸਲ ਜਗਰਾਉਂ ਦੇ ਈ.ਓ.ਮਨੋਹਰ ਸਿੰਘ ਬਾਘਾ, ਦਵਿੰਦਰ ਸਿੰਘ ਜੇਈ, ਜਗਮੋਹਣ ਸਿੰਘ, ਸੁਪਿੰਦਰ ਸਿੰਘ ਐਸ.ਡੀ.ਓ.ਵਾਟਰ ਸਪਲਾਈ, ਮਨਜੀਤ ਸਿੰਘ ਜੇਈ ਸੀਵਰੇਜ, ਸੰਜੀਵ ਕੁਮਾਰ ਪਲਾਂਟ ਮੈਨੇਜਰ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਸਤੀਸ਼ ਕੁਮਾਰ ਪੱਪੂ, ਕੌਂਸਲਰ ਕੰਵਰਪਾਲ ਸਿੰਘ, ਕੌਂਸਲਰ ਰਾਜ ਭਾਰਦਵਾਜ, ਸਾਬਕਾ ਕੌਂਸਲਰ ਕਰਮਜੀਤ ਕੈਂਥ ਆਦਿ ਵੀ ਹਾਜ਼ਰ