ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਲਿੱਪਕਾਰਟ ਕੰਪਨੀ ਲਈ ਇੰਟਰਵਿਊ 

ਬਰਨਾਲਾ, 12 ਅਕਤੂਬਰ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਫਲਿੱਪਕਾਰਟ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 13 ਅਕਤੂਬਰ, 2023 (ਦਿਨ ਸੁੱਕਰਵਾਰ)  ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਡਿਲੀਵਰੀ ਬੁਆਏ (ਕੇਵਲ ਲੜਕੇ) ਦੀ ਅਸਾਮੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ  ਜ਼ਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ,  ਬਰਨਾਲਾ ਵੱਲੋਂ ਦੱਸਿਆ ਗਿਆ ਕਿ ਡਿਲੀਵਰੀ ਬੁਆਏ ਦੀ ਅਸਾਮੀ ਲਈ ਯੋਗਤਾ ਘੱਟੋਂ ਘੱਟ 8ਵੀਂ ਤੋਂ ਗਰੈਜੂਏਟ ਅਤੇ ਉਮਰ ਘੱਟੋਂ ਘੱਟ 18 ਤੋਂ 40 ਸਾਲ  ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਆਪਣਾ ਰਜਿਊਮ ਹੋਣਾ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈੱਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕਰੋ।