ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ : ਕੁਲਵੰਤ ਸਿੰਘ

  • ਹਨੂੰਮਾਨ ਮੰਦਰ ਨਗਾਰੀ ਪਿੰਡ ਵਿਖੇ ਹੋਏ ਨਤਮਸਤਕ ਵਿਧਾਇਕ ਕੁਲਵੰਤ ਸਿੰਘ

ਮੋਹਾਲੀ, 07 ਅਪ੍ਰੈਲ : ਸਭਨਾਂ ਧਰਮਾਂ ਦਾ ਬਰਾਬਰ ਸਤਿਕਾਰ ਕਰਨਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਕ ਅਨੁਸ਼ਾਸਨਬੱਧ ਸਮਾਜ ਦੀ ਪ੍ਰਕਿਰਿਆ ਜਾਰੀ ਰਹਿਣ ਦੇ ਚਲਦਿਆਂ ਹੀ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣੀ ਰਹਿ ਸਕਦੀ ਹੈ। ਇਹ ਗੱਲ ਪਿੰਡ ਨਗਾਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਹੀ। ਵਿਧਾਇਕ ਕੁਲਵੰਤ ਸਿੰਘ ਹਨੂੰਮਾਨ ਜੈਅੰਤੀ ਮੌਕੇ ਪਿੰਡ ਨਗਾਰੀ ਵਿਖੇ ਸਥਿਤ ਮੰਦਿਰ ਵਿਖੇ ਨਤਮਸਤਕ ਹੋਣ ਦੇ ਲਈ ਪਹੁੰਚੇ ਸਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਨੂੰਮਾਨ ਜੈਅੰਤੀ ਨੂੰ ਮਨਾਉਣ ਦੇ ਲਈ ਅੱਜ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਹਿੰਦੂ-ਸਿੱਖ ਏਕਤਾ ਦੇ ਹਾਮੀ ਲੋਕਾਂ ਨੇ ਇਸ ਮੰਦਰ ਵਿਚ ਹਾਜ਼ਰੀ ਲਗਵਾਈ ਹੈ , ਵਧੀਆ ਪ੍ਰੋਗਰਾਮ ਦੇ ਲਈ ਮੰਦਰ ਦੇ ਪ੍ਰਬੰਧਕ ਵਧਾਈ ਦੇ ਪਾਤਰ ਹਨ, ਪੱਤਰਕਾਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਸਾਲ ਪੂਰੇ ਹੋਣ ਸਬੰਧੀ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ਼ ਇਲਜ਼ਾਮ ਲਗਾਉਣ ਤੋ ਪਹਿਲਾਂ ਆਪਣੀ ਪੀੜੀ ਥੱਲੇ ਸੋਟੀ ਫੇਰ ਲੈਣੀ ਚਾਹੀਦੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਹੋਰਾਂ ਦੀ ਤਰਫੋਂ ਵਿਧਾਨ ਸਭਾ ਚੋਣਾਂ ਦੋਰਾਨ ਕੀਤੇ ਗਏ ਵਾਅਦੇ ਅਤੇ ਗਰੰਟੀਆ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸ ਸਭ ਨੂੰ ਲੈ ਕੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਮੂੰਹ ਬੰਦ ਹੋ ਚੁੱਕੇ ਹਨ , ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇੱਕ ਸਾਲ ਦੇ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ, ਪਿੰਡਾਂ ਵਿੱਚ ਪਾਣੀ ਨਿਕਾਸੀ ਲਈ ਲੋੜੀਂਦੇ ਕੰਮ ਪੂਰੇ ਕਰ ਲਏ ਗਏ ਹਨ , ਇਸ ਤੋਂ ਇਲਾਵਾ ਮੁਹੱਲਾ ਕਲੀਨਿਕ ਤੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਮਰੀਜ਼ ਫਾਇਦਾ ਉਠਾ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਬੀਮਾਰੀ ਦੇ ਇਲਾਜ ਦੇ ਲਈ ਦੂਰ ਨਹੀਂ ਜਾਣਾ ਪੈਦਾ। ਮਰੀਜ਼ਾਂ ਨੂੰ ਇਹਨਾਂ ਮੁਲਕਾਂ ਦੇ ਵਿੱਚ ਹੀ ਡਾਕਟਰੀ ਸਲਾਹ, ਦਵਾਈਆਂ ਅਤੇ ਲੋੜੀਂਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿਚ ਸੂਬੇ ਦੇ ਲੋਕ ਇਹ ਇਸ ਗੱਲ ਤੇ ਮਾਣ ਕਰ ਸਕਣਗੇ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਾ ਕੇ ਉਹਨਾਂ ਨੇ ਦਰੁਸਤ ਫੈਸਲਾ ਲਿਆ ਸੀ , ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਿਨਾਂ ਕੋਈ ਵੀ ਰਾਜਨੀਤਿਕ ਪਾਰਟੀ ਸੂਬੇ ਦੇ ਭਲੇ ਦੀ ਗੱਲ ਨਹੀਂ ਕਰਦੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕੀ ਇਸ ਗੱਲ ਨੂੰ ਹੁਣੇ ਹੀ ਪੂਰੀ ਤਰ੍ਹਾਂ ਸਮਝ ਚੁੱਕੇ ਹਨ, ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਚਲਦਿਆਂ ਹੀ ਸੂਬਾ ਤਰੱਕੀ ਦੇ ਰਾਹ ਦੇ ਉੱਤੇ ਚੱਲ ਪਿਆ ਹੈ । ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹੁਣ ਤੱਕ ਸਮੇਂ ਦੀਆਂ ਸਰਕਾਰਾਂ ਦੇ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਸਰਕਾਰ ਖਤਮ ਹੋਣ ਦੇ ਅੰਤਲੇ ਦਿਨਾਂ ਦੇ ਵਿਚ ਕੀਤੀ ਜਾਂਦੀ ਹੈ , ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਵਰ੍ਹੇ ਵਿਚ ਹੀ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਕਰਨਾ ਸ਼ੁਰੂ ਕਰ ਦਿੱਤਾ ਹੈ। ਯਾਦਵਿੰਦਰ ਯਾਦੀ,ਲੱਕੀ ਨਗਾਰੀ, ਸੰਜੀਵ ਕੁਮਾਰ,ਮੁਕਲ ਨਗਾਰੀ,ਮਾਨਾ ਮਾਣਕਪੁਰ ਕੱਲਰ,ਜਸਪਾਲ ਬੈਰੋਪੁਰ,ਭੁਪਿੰਦਰ ਕੁਮਾਰ ਸਰਪੰਚ ਨਗਾਰੀ,ਛੱਜੂ ਨਗਾਰੀ,ਦਲਵੀਰ ਸਿੰਘ, ਸੁਖਵਿੰਦਰ ਸ਼ਰਮਾ,ਅਮਨਿੰਦਰ ਸਿੰਘ , ਹਰਮੀਤ ਸਿੰਘ ਅਵਤਾਰ ਸਿੰਘ ਮੋਲੀ, ਆਰ.ਪੀ. ਸ਼ਰਮਾ, ਹਰਪਾਲ ਸਿੰਘ ਚੰਨਾ , ਹਰਮੇਸ਼ ਸਿੰਘ ਕੁੰਭੜਾ ਅਤੇ ਅਕਬਿੰਦਰ ਸਿੰਘ ਗੋਸਲ ਸਮੇਤ ਹਾਜਰ ਸਨ।