ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਬੱਸੀਆ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ

ਰਾਏਕੋਟ 30 ਜਨਵਰੀ (ਚਮਕੌਰ ਸਿੰਘ ਦਿਓਲ) : ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੱਸੀਆ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਖੂਬਸੂਰਤ ਫੁੱਲਾਂ ਨਾਲ ਸਜਾਇਆ ਗਿਆ ਸੀ।ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀਆਂ ਆਪਣੀ ਕਲਾ ਦੇ ਜੌਹਰ ਦਿਖਾ ਰਹੀਆ ਸਨ ਅਤੇ ਸੰਗਤਾਂ ਦਾ ਵਿਸ਼ਾਲ ਕਾਫਿਲਾ ਨਗਰ ਕੀਰਤਨ ਨਾਲ ਗੁਰਬਾਣੀ ਦਾ ਜਾਪ ਕਰਦਾ ਆ ਰਿਹਾ ਸੀ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਿਹਾ ਸੀ।ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਵੱਲੋਂ ਥਾਂ-ਥਾਂ ਲੰਗਰ ਲਗਾਏ ਗਏ ਸਨ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਜੱਥਾ ਮੇਜਰ ਸਿੰਘ ਹੀਰਾ ਕੇਸਰਪੁਰ ਵਾਲੇ ਅਤੇ ਰਾਗੀ ਜੱਥਾ ਗੁਰਦੀਪ ਸਿੰਘ ਬੁਰਜ ਹਰੀ ਸਿੰਘ ਵਾਲਿਆ ਵੱਲੋ ਸੰਗਤਾ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ ।ਇਸ ਮੌਕੇ ਪ੍ਰਧਾਨ ਵੀਰ ਸਿੰਘ, ਸਤਪਾਲ ਸਿੰਘ ਨੰਬਰਦਾਰ, ਸੇਵਾ ਸੁਸਾਇਟੀ ਪ੍ਰਧਾਨ ਡਾ,ਰੂਪ ਸਿੰਘ, ਲਾਲ ਸਿੰਘ ਬਲਵੰਤ ਸਿੰਘ, ਕੁਲਵੰਤ ਸਿੰਘ ,ਸੁਖਵਿੰਦਰ ਸਿੰਘ ਬਿੱਲਾ, ਸੰਦੀਪ ਸਿੰਘ, ਅਵਤਾਰ ਸਿੰਘ, ਨਿੱਕਾ ਸਿੰਘ, ਜਗਜੀਤ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਆਕਾਸ਼ ਕੁਮਾਰ,ਮਨਜੋਤ ਸਿੰਘ,ਮਨਜਿੰਦਰ ਸਿੰਘ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾ ਹਾਜ਼ਰ ਸਨ।