18 ਜੁਲਾਈ ਨੂੰ ਪਿੰਡ ਕੁੰਡਲ ਵਿਖੇ ਲਗੇਗਾ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ

ਅਬੋਹਰ, ਫਾਜ਼ਿਲਕਾ, 15 ਜੁਲਾਈ 2024 : ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾ ਅਨੁਸਾਰ ਲੋਕਾਂ ਦੀਆਂ ਸੱਮਸਿਆਵਾਂ ਨੂੰ ਬਿਨਾਂ ਕਿਸੇ ਖਜਲ—ਖੁਆਰੀ ਦੇ ਹੱਲ ਕਰਨ ਲਈ ਲੜੀਵਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ 18 ਜੁਲਾਈ ਨੂੰ ਪਿੰਡ ਕੁੰਡਲ ਦੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਪਿੰਡ ਕੁੰਡਲ ਅਤੇ ਗੋਬਿੰਦਗੜ ਦੇ ਵਸਨੀਕ ਆਪਣੀਆਂ ਸਮੱਸਿਆਵਾਂ ਦੇ ਹਲ ਲਈ ਪਹੁੰਚ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗੇਗਾ। ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਮਾਲ ਵਿਭਾਗ ਨਾਲ ਸਬੰਧਤ ਇੰਤਕਾਲ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਿਹਤ ਵਿਭਾਗ ਨਾਲ ਸਬੰਧਤ ਕੰਮ ਦੀਆਂ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸੇਵਾ ਕੇਂਦਰ ਨਾਲ ਸੰਬਧਤ ਰੇਸੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁੜਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਸਬੰਧੀ/ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ  ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ| ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ/ਲੀਡ ਬੈਂਕ ਮੈਨੇਜਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਕੋਆਪਰੇਟਿਵ ਸੋਸਾਇਟੀ, ਰਾਜ ਪੇਂਡੂ ਰੋਜੀ ਰੋਟੀ ਮਿਸ਼ਨ, ਉਦਯੋਗ ਕੇਂਦਰ, ਸਕਿਲ ਡਿਵੈਲਪਮੈਂਟ, ਰੋਜਗਾਰ ਵਿਭਾਗ ਆਦਿ ਵਿਭਾਗ ਆਪੋ-ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।