ਸਿੱਧਵਾਂ ਬੇਟ, 17 ਨਵੰਬਰ 2024 : ਸਿੱਧਵਾਂ ਬੇਟ ਦੇ ਪਿੰਡ ਅੱਬੂਪੂਰਾ ਵਿੱਚ ਇੱਕ ਕਬੱਡੀ ਖਿਡਾਰੀ ਵੱਲੋਂ ਖੁਦਕੁਸ਼ੀ ਕਰ ਲੂੈਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸ਼ੰਟੀ ਕਿਸ਼ਨਪੁਰੀਆ ਨੇ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਨੂੰ ਕੋਈ ਨੌਕਰੀ ਨਾ ਮਿਲਣ ਕਰਕੇ ਬਹੁਤ ਪਰੇਸ਼ਾਨ ਰਹਿੰਦਾ ਸੀ। ਜਿਸ ਕਾਰਨ ਉਹ ਨਸ਼ੇ ਦਾ ਆਦੀ ਹੋ ਗਿਆ ਅਤੇ ਬੀਤੀ ਰਾਤ ਇਕ ਦਰੱਖ਼ਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਲਾਸ਼ ਦਾ ਪੋਸਟਮਾਰਟਮ ਕਰਵਾਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਇਸ ਮੌਕੇ ਥਾਣਾ ਸਿੱਧਵਾਂ ਬੇਟ ਦੇ ਥਾਣੇਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਹ ਕਬੱਡੀ ਖਿਡਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਕਿਸ਼ਨਪੁਰਾ ਦਾ ਰਹਿਣ ਵਾਲਾ ਸੀ ਤੇ ਪਰੇਸ਼ਾਨੀ ਦੀ ਹਾਲਤ ਵਿੱਚ ਉਸ ਨੇ ਆਪਣੇ ਪਿੰਡ ਤੋਂ ਵੀਹ ਕਿਲੋਮੀਟਰ ਦੂਰ ਪਿੰਡ ਅੱਬੂਪੁਰਾ ਵਿਖੇ ਆ ਕੇ ਖੁਦਕੁਸ਼ੀ ਕੀਤੀ ਹੈ ਅਤੇ ਪੁਲਿਸ ਨੇ ਹੁਣ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।