ਕਰੋ ਯੋਗ ਰਹੋ ਨਿਰੋਗ, ਸੀ.ਐਮ ਦੀ ਯੋਗਸ਼ਾਲਾ ਤੋਂ ਵੱਧ ਤੋਂ ਵੱਧ ਲੋਕ ਲੈਣ ਲਾਹਾ-ਡੀ.ਸੀ ਫਰੀਦਕੋਟ

  • ਛੇ ਯੋਗਾ ਟਰੇਨਰ ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਕੀਤੇ ਤਾਇਨਾਤ
  • ਯੋਗਾ ਸ਼ਡਿਊਲ ਜਲਦ ਕੀਤਾ ਜਾਵੇਗਾ ਜਾਰੀ

ਫਰੀਦਕੋਟ 9 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਜਿਲ੍ਹੇ ਵਿੱਚ ਸ਼ੁਰੂ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕੈਂਪਾਂ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਰਾਹੀਂ ਸਰੀਰ ਦੀ ਤੰਦਰੁਸਤੀ ਦੇ ਨਾਲ ਨਾਲ ਮਾਨਿਸਕ ਤੰਦਰੁਸਤੀ ਵੀ ਪ੍ਰਾਪਤ ਹੁੰਦੀ ਹੈ ਅਤੇ ਪੰਜਾਬ ਸਰਕਾਰ ਦੇ ਇਸ ਅਹਿਮ ਉਪਰਾਲੇ ਦੇ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਈ ਥਾਵਾਂ ਤੇ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ ਅਤੇ ਇਸ ਵਿਧੀ ਨੂੰ ਵੱਡੇ ਪੱਧਰ ਤੇ ਜਲਦ ਹੀ ਇੱਕ ਪੱਕਾ ਸ਼ਡਿਊਲ ਤਿਆਰ ਕਰਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੋ ਟ੍ਰੇਨਰ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਦੀ ਡਿਊਟੀ ਦਾ ਖੇਤਰ ਨਗਰ ਕੌਂਸਲ ਕੋਟਕਪੂਰਾ, ਨਗਰ ਕੌਂਸਲ ਜੈਤੋ, ਨਗਰ ਕੌਂਸਲ ਫਰੀਦਕੋਟ, ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਫਰੀਦਕੋਟ, ਜੈਤੋ ਅਤੇ ਕੋਟਕਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਯੋਗ ਦੇ ਲਈ 09 ਸੈਂਟਰ ਚੁਣੇ ਗਏ ਹਨ ਅਤੇ ਇਹ ਯੋਗਾ ਟਰੇਨਰ ਇੱਕ ਘੰਟੇ ਵਿੱਚ 5 ਯੋਗਾ ਦੇ ਪ੍ਰੋਗਰਾਮ ਕਰਵਾਉਣਗੇ।a