ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦੀ ਮਨੀਲਾ ਦੀ ਗੋਲੀਆਂ ਮਾਰ ਕੇ ਹੱਤਿਆ

ਮਹਿਲ ਕਲਾਂ 27ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਰੋਜੀ ਰੋਟੀ ਕਮਾਉਣ ਤੇ ਘਰ ਦੇ ਹਾਲਾਤਾਂ ਨੂੰ ਸੁਧਾਰਨ ਦੇ ਲਈ ਮਨੀਲਾ ਗਏ ਜਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦੇ ਇਕ 26ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਖਬਰ ਮਿਲੀ ਹੈ । ਪ੍ਰਾਪਤੀ ਕੀਤੀ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਸਵ. ਬਲਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ5 ਸਾਲ ਪਹਿਲਾ ਰੋਜ਼ੀ-ਰੋਟੀ ਤੋਂ ਕਮਾਉਣ ਲਈ ਮਨੀਲਾ ਗਿਆ ਸੀ।ਮੁਢਲੀ ਜਾਂਚ ਦੌਰਾਨ ਪਤਾ ਲੱਗਿਆ ਕਿ   ਕੁਲਵਿੰਦਰ ਸਿੰਘ ਦਾ ਕਤਲ ਮੱਥੇ ਚ ਗੋਲੀ ਮਾਰ ਕੇ ਕੀਤਾ ਗਿਆ ਹੈ। ਉਕਤ ਨੌਜਵਾਨ ਦੀ ਮੌਤ ਦੀ ਖਬਰ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।