ਸੂਬੇ ਵਿੱਚ ਲੱਖਾਂ ਲੋਕ ਆਮ ਆਦਮੀ ਕਲੀਨਿਕ ਤੋ ਲੈ ਰਹੇ ਹਨ ਮਿਆਰੀ ਸਿਹਤ ਸਹੂਲਤਾਂ : ਕੈਬਨਿਟ ਮੰਤਰੀ ਬੈਂਸ

  • ਸਰਕਾਰ ਵੱਲੋਂ ਆਮ ਲੋਕਾਂ ਨੂੰ ਮੁਫਤ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਹੋਏ ਪੂਰੇ : ਕੈਬਨਿਟ ਮੰਤਰੀ

ਸ੍ਰੀ ਅਨੰਦਪੁਰ ਸਾਹਿਬ, 11 ਅਪ੍ਰੈਲ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਤੇ ਗ੍ਰੰਟੀਆ ਨਿਰੰਤਰ ਪੂਰੀਆ ਕੀਤੀਆ ਜਾ ਰਹੀਆਂ ਹਨ। ਢੇਰ ਵਿੱਚ ਆਮ ਆਦਮੀ ਕਲੀਨਿਕ ਤੋਂ ਇਲਾਕੇ ਦੇ ਲੋਕਾਂ ਨੂੰ ਮਿਆਰੀ ਮੁੱਢਲੀਆਂ ਸਿਹਤ ਸਹੂਲਤਾਂ ਅੱਜ ਤੋਂ ਮਿਲਣਗੀਆਂ। ਜਿੱਥੇ ਮੁਫਤ ਟੈਸਟ, ਦਵਾਈ ਦੀ ਸਹੂਲਤ ਵੀ ਹੋਵੇਗੀ। ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਪਿੰਡ ਵਿੱਚ ਤਿਆਰ ਆਮ ਆਦਮੀ ਕਲੀਨਿਕ ਨੂੰ ਲੋਕ ਅਰਪਣ ਕਰਨ ਮੌਕੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਲੋਕਾਂ ਦੀਆਂ ਸਹੂਲਤਾਂ, ਮੈਡੀਕਲ ਸਟਾਫ ਲਈ ਢੁਕਵੇ ਤਰੀਕੇ ਨਾਲ ਤਿਆਰ ਕੀਤਾ ਗਿਆ ਹੈ, ਜਿੱਥੋ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਫਤ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਤੋ ਪਹਿਲਾ ਅਸੀ ਮੁਫਤ ਬਿਜਲੀ,ਮਿਆਰੀ ਸਿੱਖਿਆ ਦੇਣ ਦੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੇ ਹਲਕੇ ਵਿੱਚ ਪਹਿਲਾ ਵੀ ਆਮ ਆਦਮੀ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ਭਰ ਵਿੱਚ ਲਗਭਗ 22 ਲੱਖ ਲੋਕ ਇਨ੍ਹਾਂ ਕਲੀਨਿਕਾਂ ਤੋਂ ਇਲਾਜ ਕਰਵਾ ਕੇ ਤੰਦਰੁਸਤ ਹੋ ਕੇ ਘਰ ਪਰਤ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਹੋ ਰਿਹਾ ਹੈ। ਸਕੂਲ ਸਿੱਖਿਆ ਵਿੱਚ ਜਿਕਰਯੋਗ ਸੁਧਾਰ ਹੋ ਰਹੇ ਹਨ। ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਚੇ ਦੇ ਵਿਕਾਸ ਦੇ ਨਾਲ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਪੱਧਰ ਵੀ ਉੱਚਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਬੇਮੋਸਮੀ ਬਰਸਾਤ ਨਾਲ ਹੋਏ ਫਸਲਾ ਦੇ ਨੁਕਸਾਨ ਦੀ ਗਿਰਦਾਵਰੀ ਦਾ ਕੰਮ ਚੱਲ ਰਿਹਾ ਹੈ। ਸਾਡੇ ਅਧਿਕਾਰੀ ਬਹੁਤ ਮਿਹਨਤ ਨਾਲ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਬਿਨਾ ਭੇਦਭਾਵ ਕਰ ਰਹੇ ਹਨ। ਕਿਸੇ ਨੂੰ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਦੀਪਕ ਸੋਨੀ ਭਨੂਪਲੀ, ਜਸਪ੍ਰੀਤ ਜੇ.ਪੀ, ਐਡਵੋਕੇਟ ਨੀਰਜ ਸ਼ਰਮਾ, ਦਲਜੀਤ ਸਿੰਘ ਕਾਕਾ ਨਾਨਗਰਾ, ਅਮਰੀਕ ਸਿੰਘ ਕਾਕੂ, ਅਵਤਾਰ ਸਿੰਘ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਦਮਨ ਢੇਰ, ਸਮਰ ਅਟਵਾਲ, ਹੈਪੀ ਦਿਆਲ, ਬਿੱਟੂ ਢੇਰ, ਸੋਹਣ ਸਿੰਘ ਬੈਂਸ, ਬਚਿੱਤਰ ਸਿੰਘ ਬੈਂਸ ਆਦਿ ਹਾ਼ਜਰ ਸਨ।