ਨਵਜੋਤ ਸਿੰਘ ਸਿੱਧੂ ਨਾਲ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੀਤੀ ਮੁਲਾਕਾਤ

ਪਟਿਆਲਾ, 06 ਜਨਵਰੀ (ਯਸ਼ਨ ਢਿੱਲੋਂ) : ਰੋਡ ਰੇਂਜ ਕੇਸ ’ਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਆਪਣੀ ਸਜਾ ਕੱਟ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨਾਲ ਅੱਜ ਮੁਲਾਕਾਤ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਪਹੁੰਚੇ। ਇਸ ਮੁਲਾਕਾਤ ਨੂੰ ਦੋਵੇਂ ਆਗੂਆਂ ਵੱਲੋਂ ਆਮ ਮਿਲਣੀ ਦੱਸਿਆ ਗਿਆ, ਪਰ ਰਾਜਸੀ ਪਾਰਟੀਆਂ ਅਤੇ ਆਮ ਲੋਕਾਂ ਵਿੱਚ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਜੋ ਤਕਰੀਬਨ 9 ਮਹੀਨੇ ਤੋਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ 26 ਜਨਵਰੀ ਨੂੰ ਸਰਕਾਰ ਵੱਲੋਂ ਰਿਹਾਅ ਕੀਤਾ ਜਾ ਰਿਹਾ ਹੈ।