ਦੀ ਲਲਤੋਂ ਕਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਸਰਬਸੰਮਤੀ ਨਾਲ ਚੋਣ ਹੋਈ

ਮੁੱਲਾਂਪੁਰ ਦਾਖਾ, 09 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਤੇ ਸਥਿਤ ਪਿੰਡ ਲਲਤੋਂ ਕਲਾਂ ਜਿਲਾ ਲੁਧਿਆਣਾ ਵਿਖੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ  ਹੇਠ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ਕਰਵਾਈ ਗਈ। ਇਸ ਮੌਕੇ ਜਗਜੀਤ ਸਿੰਘ ਜੀਤਾ ਲਲਤੋਂ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਉਹਨਾਂ ਨੇ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਆਖਿਆ ਕਿ ਮੇਰੇ ਪਿੰਡ ਵਾਸੀਆਂ ਵੱਲੋਂ ਜੋ ਮੈਨੂੰ ਸੇਵਾ ਦਾ ਮੌਕਾ ਦਿੱਤਾ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ । ਉੱਥੇ ਹੀ ਕੋਆਪਰੇਟ ਸੁਸਾਇਟੀ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਸਹਿਯੋਗ ਦੇਣ ਲਈ ਲਈ ਉਪਰਾਲੇ ਕੀਤੇ ਜਾਣਗੇ। ਉਨਾਂ ਨੇ ਬਾਕੀ ਦੇ ਚੁਣੇ ਗਏ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਿੰਡ ਦੇ ਭਲਾਈ ਲਈ ਮੈਨੂੰ ਹਰ ਸਮੇਂ ਸਹਿਯੋਗ ਕਰਨ ਤਾਂ ਜੋ ਪਿੰਡ ਲਲਤੋਂ ਕਲਾਂ ਦੀ ਭਲਾਈ ਲਈ ਵੱਡੇ ਯਤਨ ਕੀਤੇ ਜਾਣ। ਇਸ ਮੌਕੇ ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਬਲਵੀਰ ਸਿੰਘ, ਮਨਦੀਪ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਜਗਿੰਦਰ ਕੌਰ ਗੁਰਜੀਤ ਕੌਰ ਆਦਿ  ਮੈਂਬਰ ਚੁਣਿਆ ਗਿਆ । ਇਸ ਸਮੇਂ ਗਿੱਲ ਹਲਕੇ ਤੋਂ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਗਰੇਵਾਲ, ਅਮਨਦੀਪ ਸਿੰਘ, ਪਰਮਜੀਤ ਸਿੰਘ, ਪ੍ਰਬੰਧਕ ਕਮੇਟੀ ਸਕੱਤਰ ਗੁਰਜੋਤ ਸਿੰਘ, ਸੇਲਜ਼ਮੈਨ ਸੁਮੀਤ ਸਿੰਘ ਆਦਿ ਹਾਜ਼ਰ ਸਨ।