ਭਾਸ਼ਾ ਵਿਭਾਗ ਵੱਲੋਂ ਡਾਇਟ ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ

  • ਵਰਗ ਓ ਦੇ ਮੁਕਾਬਲੇ ਵਿੱਚ ਸਰਕਾਰੀ ਮਿਡਲ ਸਕੂਲ ਆਦਮਪੁਰ ਦੀਆਂ ਵਿਦਿਆਰਥਣਾਂ ਗੁਰਨਾਜ਼ ਤੇ ਸਾਨਿਆਂ ਨੇ ਮਾਰੀਆਂ ਮੱਲ੍ਹਾ

ਫ਼ਤਹਿਗੜ੍ਹ ਸਾਹਿਬ, 23 ਅਗਸਤ : ਭਾਸਾ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ (ਡਾਇਟ) ਵਿਖੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜੀਸਸ ਸੇਵੀਅਰਜ਼ ਸਕੂਲ,  ਗੋਬਿੰਦਗੜ੍ਹ ਪਬਲਿਕ ਸਕੂਲ, ਸਰਕਾਰੀ ਸੀ. ਸੈ ਸਕੂਲ ਕੋਟਲਾ ਬਜਵਾੜਾ, ਸਰਕਾਰੀ ਕੰਨਿਆ ਸੀ. ਸੈ ਸਕੂਲ ਬੱਸੀ ਪਠਾਣਾਂ, ਸਰਕਾਰੀ ਕੰਨਿਆ ਸੀ. ਸੈ ਸਕੂਲ ਮੰਡੀ ਗੋਬਿੰਦਗੜ੍ਹ, ਸਰਕਾਰੀ ਮਿਡਲ ਸਕੂਲ ਆਦਮਪੁਰ,ਬਾਬਾ ਜੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀ. ਸੈ.ਸਕੂਲ, ਅਸ਼ੋਕਾ ਪਬਲਿਕ ਸਕੂਲ ਸਰਹਿੰਦ, ਸਰਕਾਰੀ ਸੀ.ਸੈ.ਸਕੂਲ ਮੂਲੇਪੁਰ, ਮਾਘੀ ਮੈਮੋਰੀਅਲ ਸੀ. ਸ ਸਕੂਲ ਅਮਲੋਹ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦੇ ਵਰਗ ਓ ਵਿੱਚ ਸਰਕਾਰੀ ਮਿਡਲ ਸਕੂਲ ਆਦਮਪੁਰ, ਦੀ ਵਿਦਿਆਰਥਣ ਗੁਰਨਾਜ਼ ਨੇ ਪਹਿਲਾ ਅਤ ਸਾਨਿਆਂ ਨੇ ਤੀਜਾ ਸਥਾਨ ਹਾਸਲ ਕੀਤਾ ਜਦੋਂ ਕਿ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਦਾ ਵਿਦਿਆਰਥੀ ਜਪਜੋਤ ਸਿੰਘ ਤੀਜੇ ਸਥਾਨ ਤੇ ਰਿਹਾ। ਵਰਗ ਅ ਵਿੱਚ ਪਹਿਲਾ ਸਥਾਨ ਲਵਪ੍ਰੀਤ ਕੌਰ ਸਰਕਾਰੀ ਸੀ ਸੈ. ਸਕੂਲ ਮੂਲੇਪੁਰ, ਦੂਜਾ ਸਥਾਨ ਸੋਨੀ ਸਰਕਾਰੀ ਕੰਨਿਆਂ ਸੀ. ਸੈ ਸਕੂਲ ਮੰਡੀਗੋਬਿੰਦਗੜ੍ਹ ਤੀਜਾ ਸਥਾਨ ਜਸਮਨਜੋਤ ਸਿੰਘ ਜੀਸਸ ਸੇਵੀਅਰਜ਼ ਸਕੂਲ ਸਰਹਿੰਦ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ। ਵਰਗ ੲ  ਵਿੱਚ ਪਹਿਲਾ ਸਥਾਨ ਜਸਮੀਨ ਕੌਰ ਮਾਤਾ ਗੁਜਰੀ ਕਾਲਜ , ਦੂਜਾ ਸਥਾਨ ਸਿਮਰਨਜੀਤ ਕੌਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਤੀਜਾ ਸਥਾਨ ਜਸਪ੍ਰੀਤ ਕੌਰ ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਨੇ ਹਾਸਿਲ ਕੀਤਾ। ਮੁਕਾਬਲੇ ਦੇ ਅੰਤ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਸਰਦਾਰ ਜਗਜੀਤ ਸਿੰਘ ਨੇ ਆਏ ਅਧਿਆਪਕਾ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਵਿਭਾਗ ਦੀਆਂ ਗਤੀ ਵਿਧੀਆਂ ਦੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਰਕਾਰੀ ਮਿਡਲ ਸਕੂਲ ਆਦਮਪੁਰ ਦੀ ਪ੍ਰਿੰਸੀਪਲ ਕੁਲਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।