ਰਾਸ਼ਟਰੀ ਬਾਲ ਪੁਰਸਕਾਰ  ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਜੁਲਾਈ

  • ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਪ੍ਰਾਪਤ ਕੀਤੀਆਂ ਹਨ ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ http://award.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰਨ

ਮਾਲੇਰਕੋਟਲਾ, 07 ਜੂਨ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਜੁਲਾਈ 2024 ਹੈ । ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਉਹ ਬਿਨੈ ਕਰ ਸਕਦੇ ਹਨ। ਉਨ੍ਹਾਂ  ਦੱਸਿਆ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਪੂਰੀ ਕਰਦੇ ਹਨ ਉਹ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਦੀ ਵੈੱਬਸਾਈਟ http://award.gov.in ’ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ’ਤੇ  ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31.07.2024 ਤੱਕ ਹੈ। ਉਨ੍ਹਾਂ ਦੱਸਿਆ ਕਿ ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਮਾਪਿਆਂ , ਅਧਿਆਪਕਾਂ  ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੁਰਸਕਾਰ ਲਈ ਜ਼ਿਲ੍ਹੇ ਦੇ ਹੋਣਹਾਰ ਬੱਚਿਆਂ ਦਾ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਛਾਣ ਮਿਲ ਸਕੇ । ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ  ਦੇ ਫੋਨ ਨੰਬਰ 78375-01659,97793-48073 ਨਾਲ ਸੰਪਰਕ ਕੀਤਾ ਜਾ ਸਕਦਾ ਹੈ।