"ਪੰਜਾਬ ਅਗੇਂਸਟ ਡਰੱਗ ਐਡਿਕਸ਼ਨ" ਮੁਹਿੰਮ ਦੀ ਸ਼ੁਰੂਆਤ

  • ਮੁਹਿੰਮ ਤਹਿਤ 31 ਅਕਤੂਬਰ ਤੱਕ ਚੱਲਣਗੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਗਤੀਵਿਧੀਆਂ
  • ਨਾਲਸਾ ਅਤੇ ਐੱਨ.ਡੀ.ਪੀ.ਐੱਸ ਐਕਟ ਪ੍ਰਤੀ ਫੈਲਾਈ ਜਾਣਕਾਰੀ

ਮੋਗਾ 1 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਅਤੁਲ ਕਸਾਨਾ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀ ਦੀ ਅਗਵਾਈ ਹੇਠ ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ 1 ਅਕਤੂਬਰ ਨੂੰ ਸਰਕਾਰੀ ਰੈੱਡ ਕਰਾਸ ਡੀ ਐਡਿਕਸ਼ਨ ਕਮ ਰੀਹੈਬਲੀਸੈਂਟਰ ਜਨੇਰ  ਵਿਖੇ "ਪੰਜਾਬ ਅਗੇਂਸਟ ਡਰੱਗ ਐਡਿਕਸ਼ਨ" “ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਸੈਮੀਨਾਰ ਦਾ ਆਯੋਜਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ ਮੋਗਾ ਤੋਂ ਮਨੋਵਿਗਿਆਨੀ ਡਾਕਟਰ ਚਰਨਪ੍ਰੀਤ ਸਿੰਘ, ਸਿਵਲ ਹਸਪਤਾਲ, ਪੁਲਿਸ ਵਿਭਾਗ ਤੋਂ ਏ.ਐੱਸ.ਆਈ. ਕੇਵਲ ਸਿੰਘ ਵੀ ਮੌਜੂਦ ਸਨ। ਸ਼੍ਰੀ ਅਮਰੀਸ਼ ਕੁਮਾਰ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਉਨ੍ਹਾਂ ਦੇ ਨਾਲ ਹੈ । ਉਹਨਾਂ ਨਾਲਸਾ ਸਕੀਮ (ਨਸ਼ਾ ਦੁਰਵਰਤੋਂ ਦੇ ਪੀੜ੍ਹਤਾਂ ਨੂੰ ਕਾਨੂੰਨੀ ਸੇਵਾਵਾਂ ਅਤੇ ਨਸ਼ੇ ਦੀ ਸਮੱਸਿਆ ਦੇ ਖਾਤਮੇ ਲਈ ਕਾਨੂੰਨੀ ਸੇਵਾਵਾਂ)  2015 ਤੇ ਐੱਨ.ਡੀ.ਪੀ.ਐੱਸ. ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਏ.ਐੱਸ.ਆਈ. ਕੇਵਲ ਸਿੰਘ ਨੇ ਇਸ ਮੌਕੇ ਤੇ ਦੱਸਿਆ ਕਿ ਪੰਜਾਬ ਵਿੱਚ ਨਸ਼ੇ ਬਹੁਤ ਜਿਆਦਾ ਵੱਧ ਚੁੱਕੇ ਹਨ ਜੇਕਰ ਇਨ੍ਹਾਂ ਨੂੰ ਨਾ ਰੋਕਿਆ ਗਿਆ ਤਾਂ ਇਹ ਆਉਣ ਵਾਲੀ ਪੀੜੀ ਲਈ ਬਹੁਤ ਹੀ ਘਾਤਕ ਸਿੱਧ ਹੋਣਗੇ ਤੇ ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੋਵੇ ਤਾਂ ਉਸ ਖਿਲਾਫ ਟੋਲ ਫਰੀ ਨੰਬਰ 7527000165 ਤੇ ਸੂਚਨਾ ਦਿੱਤੀ ਜਾ ਸਕਦੀ ਹੈ ਤੇ ਸ਼ਿਕਾਇਤ ਕਰਨ ਵਾਲੇ ਵਿਅਕਤੀ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ। ਇਸ ਮੌਕੇ ਤੇ ਡਾ. ਚਰਨਪ੍ਰੀਤ ਸਿੰਘ ਮਨੋਵਿਗਿਆਨਕ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ੇ ਦਾ ਆਦੀ ਹੋ ਚੁੱਕਿਆ ਹੈ ਤਾਂ ਉਸ ਦਾ ਨਸ਼ਾ  ਛੁਡਵਾਉਣ ਲਈ ਜ਼ਿਲਾ ਮੋਗਾ ਵਿਖੇ 18 ਨਸ਼ਾ ਛੁਡਾਊ ਕੇਂਦਰ (ਓਟ ਸੈਂਟਰ) ਖੋਲੇ ਗਏ ਹਨ ਜਿਥੇ ਮੁਫਤ ਦਵਾਈ ਮੁਹੱਈਆ ਕਰਵਾਈ ਜਾਂਦੀ ਹੈ। ਸ਼੍ਰੀ ਅਮਰੀਸ਼ ਕੁਮਾਰ  ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਮੁਹਿੰਮ ਮਿਤੀ 01.10.2023 ਤੋਂ ਲੈ ਕੇ 31.10.2023 ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿੱਚ ਚਲਾਈ ਜਾਵੇਗੀ। ਇਸ ਦੌਰਾਨ ਸਿਹਤ ਸਿੱਖਿਆ ਅਤੇ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਰੈਲੀਆਂ, ਵਰਕਸ਼ਾਪ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇਗਾ। ਸਕੂਲਾਂ ਅਤੇ ਕਾਲਜਾਂ ਵਿੱਚ ਡੈਕਲਾਮੇਸ਼ਨ, ਡਿਬੇਟ, ਪੋਸਟਰ ਮੇਕਿੰਗ ਅਤੇ ਚਾਰਟ ਮੇਕਿੰਗ ਆਦਿ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਨਸ਼ੇ ਦੇ ਬੁਰੇ ਪ੍ਰਭਾਵਾਂ ਨੂੰ ਉਜਾਗਰ ਕਰਦੇ ਨੁੱਕੜ ਨਾਟਕਾਂ ਦਾ ਵੀ ਆਯੋਜਨ ਕੀਤਾ ਜਾਵੇਗਾ। ਇਸ ਦੌਰਾਨ ਹਾਜ਼ਰ ਵਿਅਕਤੀਆਂ ਵੱਲੋਂ ਨਸ਼ੇ ਨਾ ਕਰਨ ਦਾ ਪ੍ਰਣ ਕੀਤਾ ਗਿਆ।