ਸਿੱਖੋ ਅਤੇ ਵਧੋ ਪੰਜ ਸਕੂਲਾਂ ਦੀਆਂ 25 ਵਿਦਿਆਰਥਣਾਂ ਨੇ ਕੀਤਾ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਦੌਰਾ

  • ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨਾ ਅਤੇ ਸਰਕਾਰੀ ਕਾਰਜਪ੍ਰਣਾਲੀ ਤੋਂ ਜਾਣੂ ਕਰਵਾਉਣਾ ਪ੍ਰੋਗਰਾਮ ਦਾ ਉਦੇਸ਼ : ਡਿਪਟੀ ਕਮਿਸ਼ਨਰ

ਫਾਜਿ਼ਲਕਾ, 5 ਮਈ : ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਾਡੀ ਨਵੀਂ ਪੀੜ੍ਹੀ ਨੂੰ ਸਮੇਂ ਦੀ ਹਾਣ ਦੀ ਬਣਾਉਣ ਦੀ ਸੋਚ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿਚ ਜਿ਼ਲ੍ਹਾ ਪ੍ਰਸ਼ਾਸਨ ਫਾf਼ਜਲਕਾ ਵੱਲੋਂ ਅੱਜ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ 5 ਸਕੂਲਾਂ ਦੀਆਂ 25 ਵਿਦਿਆਰਥਣਾਂ ਨੂੰ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਆ ਕੇ ਇੱਥੇ ਦਫ਼ਤਰਾਂ ਦੀ ਕਾਰਜਪ੍ਰਣਾਲੀ ਵੇਖਣ ਲਈ ਸੱਦਾ ਦਿੱਤਾ ਗਿਆ ਸੀ। ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਇਸ ਦਾ ਉਦੇਸ਼ ਸਾਡੇ ਬੱਚਿਆਂ ਨੂੰ ਭਵਿੱਖ ਲਈ ਤਿਆਰ ਕਰਨਾ ਹੈ ਤਾਂ ਜੋ ਆਪਣੇ ਜੀਵਨ ਵਿਚ ਸਫਲਤਾ ਦੇ ਨਵੇਂ ਮੁਕਾਮ ਹਾਸਲ ਕਰ ਸਕਨ। ਇਸ ਤਹਿਤ ਵਿਦਿਆਰਥੀਆਂ ਨੂੰ ਜਿੱਥੇ ਦਫ਼ਤਰੀ ਕਾਰਜ ਪ੍ਰਣਾਲੀ ਦੀ ਸਮਝ ਪੈਦਾ ਹੋਵੇਗੀ ਉਥੇ ਹੀ ਉਨ੍ਹਾਂ ਵਿਚ ਆਪਣੇ ਜੀਵਨ ਵਿਚ ਵੱਡੇ ਨਿਸ਼ਾਨੇ ਮਿੱਥਣ ਦੀ ਸੋਚ ਵੀ ਵਿਕਸਤ ਹੋਵੇਗੀ। ਆਪਣੇ ਦਫ਼ਤਰ ਵਿਚ ਇੰਨ੍ਹਾਂ ਬੱਚਿਆਂ ਨਾਲ ਸੰਵਾਦ ਕਰਦਿਆਂ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਇੰਨ੍ਹਾਂ ਬੱਚਿਆਂ ਨੂੰ ਕੈਰੀਅਰ ਦੀ ਚੋਣ ਦੇ ਨਾਲ ਨਾਲ ਇਕ ਜਿੰਮੇਵਾਰ ਨਾਗਰਿਕ ਬਣਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਜੀਵਨ ਵਿਚ ਆਪਣਾ ਟੀਚਾ ਮਿੱਥ ਕੇ ਸਖ਼ਤ ਮਿਹਨਤ ਨਾਲ ਉਸ ਨਿਸ਼ਾਨੇ ਦੀ ਪ੍ਰਾਪਤੀ ਲਈ ਜ਼ੁਟ ਜਾਣ ਦਾ ਸੱਦਾ ਇੰਨ੍ਹਾਂ ਬੱਚਿਆਂ ਨੂੰ ਦਿੱਤਾ। ਵਿਦਿਆਰਥਣਾਂ ਜਿੰਨ੍ਹਾਂ ਵਿਚੋਂ ਕਈ ਆਈਏਐਸ ਆਈਪੀਐਸ ਬਣਨਾ ਲੋਚਦੀਆਂ ਸਨ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਤੋਂ ਆਪਣੇ ਸੁਪਨੇ ਸਾਕਾਰ ਕਰਨ ਲਈ ਮਾਰਗਦਰਸ਼ਨ ਪ੍ਰਾਪਤ ਕੀਤਾ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਦਫ਼ਤਰਾਂ ਵਿਚ ਕੰਮ ਦੀ ਵੰਡ ਬਾਰੇ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਪ੍ਰਤਿਯੋਗੀ ਪ੍ਰੀਖਿਆਵਾਂ ਸਬੰਧੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਤਹਿਸੀਲ ਭਲਾਈ ਅਫ਼ਸਰ ਅਸ਼ੋਕ ਕੁਮਾਰ ਨੇ ਸਮਾਜ ਭਲਾਈ ਅਤੇ ਵਜੀਫਾ ਸਕੀਮਾਂ ਦੀ ਜਾਣਕਾਰੀ ਦਿੱਤੀ।  ਪਲੇਸਮੈਂਟ ਅਫ਼ਸਰ ਰਾਜ ਸਿੰਘ ਨੇ ਰੋਜਗਾਰ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਗਗਨਦੀਪ ਸਿੰਘ ਨੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਬਾਰੇ ਦੱਸਿਆ। ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਨੇ ਸਰਕਾਰੀ ਸਕੀਮਾਂ ਦੀ ਜਾਣਕਾਰੀ ਦਿੱਤੀ। ਭੁਪਿੰਦਰ ੳਤਰੇਜਾ ਨੇ ਭਾਸ਼ਾ ਵਿਭਾਗ ਦੇ ਕੰਮਕਾਜ ਬਾਰੇ ਦੱਸਿਆ। ਜਿ਼ਲ੍ਹਾ ਸਿੱਖਿਆ ਦਫ਼ਤਰ ਤੋਂ ਸ੍ਰੀ ਸਤਿੰਦਰ ਬੱਤਰਾ ਨੇ ਦੱਸਿਆ ਕਿ ਅੱਜ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ, ਫਾਜਿ਼ਲਕਾ, ਕੌੜਿਆਂਵਾਲੀ, ਸਜਰਾਣਾ, ਹਸਤਾਂਕਲਾਂ, ਕਰਨੀ ਖੇੜਾ ਦੇ ਸਕੂਲਾਂ ਦੇ ਬੱਚਿਆਂ ਨੇ ਇਸ ਦੌਰੇ ਵਿਚ ਸਿ਼ਰਕਤ ਕੀਤੀ।