ਲੋਕਪਾਲ ਮਗਨਰੇਗਾ ਨੇ ਪਿੰਡ ਭਾਣਾ ਵਿਖੇ ਚੱਲ ਰਹੇ ਅੰਮ੍ਰਿਤ ਸਰੋਵਰ ਦੇ ਕੰਮ ਦਾ ਲਿਆ ਜਾਇਜ਼ਾ

ਫਰੀਦਕੋਟ 11 ਅਗਸਤ : ਲੋਕਪਾਲ ਮਗਨਰੇਗਾ ਜਿਲ੍ਹਾ ਪ੍ਰੀਸ਼ਦ ਫਰੀਦਕੋਟ ਸ਼੍ਰੀ ਰਣਬੀਰ ਸਿੰਘ ਬਤਾਨ ਵੱਲੋਂ  ਅੱਜ ਵਿਸ਼ੇਸ਼ ਤੌਰ ਤੇ ਜਾ ਕੇ ਗ੍ਰਾਮ ਪੰਚਾਇਤ ਪਿੰਡ ਭਾਣਾ ਬਲਾਕ ਫਰੀਦਕੋਟ ਵਿਖੇ ਅੰਮ੍ਰਿਤ ਸਰੋਵਰ ਦੇ ਕੰਮਾਂ ਦਾ ਜਾਇਜ਼ਾ ਲਿਆ । ਇਸ ਮੌਕੇ ਉਨ੍ਹਾਂ ਮਗਨਰੇਗਾ ਅਧੀਨ ਚੱਲ ਰਹੀਆਂ ਸਕੀਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਮਗਨਰੇਗਾ ਸਕੀਮ ਅਧੀਨ ਵਿਕਾਸ ਦੇ ਕੰਮਾਂ ਸਬੰਧੀ ਆ ਰਹੀਆਂ ਮੁਸ਼ਕਲਾਂ ਲੋਕਾਂ ਤੋਂ ਸੁਣੀਆਂ ਗਈਆਂ ਅਤੇ ਨਰੇਗਾ ਕਰਮਚਾਰੀਆਂ ਨੂੰ ਨਿਪਟਾਰਾ ਸਮੇਂ ਸਿਰ ਕਰਨ ਲਈ ਕਿਹਾ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ।