ਵਿਕਾਸ ਕਾਰਜ਼ਾਂ ਨਾਲ ਬਦਲੇਗੀ ਹਲਕਾ ਲੁਧਿਆਣਾ ਉੱਤਰੀ ਦੀ ਨੁਹਾਰ : ਵਿਧਾਇਕ ਬੱਗਾ

  • ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਸ਼ਿਵਪੁਰੀ ਤੋਂ ਕੁੰਦਨਪੁਰੀ ਪੁਲੀ ਤੱਕ ਗ੍ਰੀਨ ਬੈਲਟ ਕੀਤੀ ਜਾਵੇਗੀ ਵਿਕਸਤ 

ਲੁਧਿਆਣਾ, 22 ਸਤੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਹਲਕੇ ਦੇ ਲੋਕਾਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਲਗਾਤਾਰ ਯਤਨ ਜਾਰੀ ਹਨ ਜਿਸਦੇ ਤਹਿਤ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਸ਼ਿਵਪੁਰੀ ਪੁਲੀ ਤੋਂ ਕੁੰਦਨਪੁਰੀ ਤੱਕ ਲੋਕਾਂ ਦੇ ਆਉਣ ਜਾਣ ਅਤੇ ਸੈਰ ਕਰਨ ਲਈ ਗ੍ਰੀਨ ਬੈਲਟ ਵਿਕਸਤ ਕੀਤੀ ਜਾ ਰਹੀ ਹੈ। ਵਿਧਾਇਕ ਬੱਗਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬਸੰਤ ਨਗਰ, ਜੈਨ ਨਗਰ, ਗਾਂਧੀ ਨਗਰ, ਫਤਿਹਗੜ੍ਹ ਮੁਹੱਲਾ ਅਤੇ ਇਸਦੇ ਨਾਲ ਲੱਗਦੇ ਇਲਾਕਿਆਂ ਵਿੱਚ ਗ੍ਰੀਨ ਬੈਲਟ ਦੇ ਨਾਲ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ ਅਤੇ ਰਾਤ ਸਮੇ ਰੋਸ਼ਨੀ ਲਈ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ, ਜਿਸ ਦਾ ਅੱਜ ਉਦਘਾਟਨ ਕੀਤਾ ਗਿਆ । ਵਿਧਾਇਕ ਬੱਗਾ ਵਲੋਂ ਹਲਕੇ ਵਿੱਚ ਵੱਖ-ਵੱਖ ਥਾਵਾਂ 'ਤੇ ਸਫ਼ਾਈ ਅਭਿਆਨ ਵੀ ਚਲਾਏ ਜਾ ਰਹੇ ਹਨ ਤਾਂ ਜੋ ਹਲਕੇ ਦੀ ਦਿੱਖ ਨੂੰ ਹੋਰ ਸੁਧਾਰਿਆ ਜਾ ਸਕੇ। ਹਲਕੇ ਦੇ ਲੋਕਾਂ ਵੱਲੋ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਵਿਕਾਸ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।