ਮਹਿਲ ਕਲਾਂ ਵੱਲੋਂ ਇੱਕ ਵਿਅਕਤੀ ਨੂੰ 500 ਗਰਾਮ ਅਫੀਮ ਤੇ ਕਾਰ ਸਮੇਤ ਕੀਤਾ ਕਾਬੂ

ਮਹਿਲ ਕਲਾਂ, 03 ਫਰਵਰੀ (ਗੁਰਸੇਵਕ ਸਿੰਘ ਸਹੋਤਾ) : ਸਥਾਨਕ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗ੍ਰਾਮ ਅਫੀਮ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ। ਇਸ ਸਬੰਧੀ ਥਾਣਾ ਮਹਿਲ ਕਲਾਂ ਦੇ ਮੁਖੀ ਸੁਖਵਿੰਦਰ ਸਿੰਘ ਸੰਘਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਐੱਸ ਪੀ ਬਰਨਾਲਾ ਸੰਦੀਪ ਮਾਲਕ ਦੇ ਦਿਸ਼ਾ-ਨਿਰਦੇਸ਼ਾਂ ਸਬ ਡਵੀਜ਼ਨ ਮਹਿਲ ਕਲਾਂ ਦੇ ਡੀਐਸਪੀ ਗਮਦੂਰ ਸਿੰਘ ਚਾਹਲ ਦੀ  ਅਗਵਾਈ ਹੇਠ ਥਾਣਾ ਮਹਿਲ ਕਲਾਂ ਦੀ ਪੁਲਸ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਗੱਡੀ ਸਮੇਤ ਕਾਬੂ ਕਰਕੇ ਉਸ ਕੋਲੋਂ 500 ਗਰਾਮ ਅਫੀਮ ਬਰਾਮਦ ਕੀਤੀ ਗਈ ਹੈ । ਸ੍ਰੀ ਸੰਘਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸੀ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਬਾਬਾ ਬਾਗ ਵਾਲੀ ਕਲੋਨੀ ਬਠਿੰਡਾ ਰੋਡ  ਸੁਨਾਮ ਵਜੋਂ ਹੋਈ ਹੈ ।ਉਨ੍ਹਾਂ ਕਿਹਾ ਕੇ ਮਹਿਲ ਕਲਾਂ ਪੁਲਿਸ ਵੱਲੋਂ ਉਕਤ ਵਿਅਕਤੀ ਦੇ ਖਿਲਾਫ਼ 18,25,61,85 NDPS ਅਧੀਨ ਪਰਚਾ ਦਰਜ ਕਰਕੇ ਅਗਲੀ ਵਿਭਾਗੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।