ਟੋਲ ਪਲਾਜ਼ਿਆਂ ਉਪਰ ਕਿਸਾਨਾਂ ਅਤੇ ਆਮ ਲੋਕਾਂ ਦੀ ਹੁੰਦੀ ਲੁੱਟ ਨੂੰ ਬੰਦ ਕਰਵਾਉਣ ਸਮੇਂ ਦੀ ਮੁੱਖ ਲੋੜ-ਕਿਸਾਨ ਆਗੂ

ਮਹਿਲ ਕਲਾਂ 05 ਜਨਵਰੀ (ਗੁਰਸੇਵਕ ਸਿੰਘ ਸਹੋਤਾ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਜਥੇਬੰਦੀ ਆਗੂਆਂ ਤੇ ਵਰਕਰਾਂ ਵੱਲੋਂ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੀ ਹਮਾਇਤ ’ਤੇ ਲੁਧਿਆਣਾ ਬਰਨਾਲਾ ਮੁੱਖ ਮਾਰਗ ਤੇ ਕਸਬਾ ਮਹਿਲ ਕਲਾਂ ਵਿਖੇ ਟੋਲ ਪਲਾਜ਼ਾ ਦੁਪਹਿਰ 12 ਤੋਂ 3 ਵਜੇ ਤੱਕ ਪਰਚੀ ਮੁਕਤ ਕਰਦਿਆਂ ਬਲਾਕ ਪੱਧਰੀ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਇਸ ਮੌਕੇ ਜਥੇਬੰਦੀ ਦੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ ਜ਼ਿਲਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ,ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ ,ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ,ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ, ਖਜਾਨਚੀ ਨਾਹਰ ਸਿੰਘ ਗੁੰਮਟੀ ,ਸਕੱਤਰ ਮਾਨ ਸਿੰਘ ਗੁਰਮ, ਬਲਾਕ ਸ਼ੇਰਪੁਰ ਦੇ ਸੀਨੀਅਰ ਮੀਤ ਪ੍ਰਧਾਨ ਸ ਨਾਜਰ ਸਿੰਘ ਨਾਜਰ ਸਿੰਘ ਠੁੱਲੀਵਾਲ, ਜਰਨਲ ਸਕੱਤਰ ਬਲਵਿੰਦਰ ਸਿੰਘ ਕਾਲਾਬੂਲਾ ,ਬਲਾਕ ਆਗੂ ਕੁਲਦੀਪ ਸਿੰਘ ਚੁਹਾਨਕੇ ਕਲਾਂ ,ਰਾਜਪਾਲ ਸਿੰਘ ਬੋਪਾਰਾਏ ਪੰਡੋਰੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿ ਸਰਕਾਰਾਂ ਵਲੋਂ ਟੋਲ ਪਲਾਜ਼ੇ ਸਰਮਾਏਦਾਰਾਂ ਨੂੰ ਲਾਭ ਦੇਣ ਲਈ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵਾਹਨ ਖਰੀਦਿਆਂ ਜਾਂਦਾ ਹੈ, ਤਾਂ ਉਸ ਦਾ ਰੋਡ ਟੈਕਸ ਉਸ ਸਮੇਂ ਹੀ ਲੈ ਲਿਆ ਜਾਂਦਾ ਹੈ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਆਰਥਿਕ ਲੁੱਟ ਕਰਦਿਆਂ ਥਾਂ-ਥਾਂ ’ਤੇ ਟੋਲ ਪਲਾਜ਼ੇ ਲਗਾ ਕੇ ਸੜਕਾਂ ਬਣਾ ਕੇ ਆਪਣੇ ਤੌਰ ’ਤੇ ਵਧੀਆਂ ਸੜਕਾਂ ਬਣਾਉਣ ਦੇ ਦਾਅਵੇ ਕੀਤੇ ਜਾਂਦੇ ਹਨ, ਜੋ ਕਿ ਲੋਕਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੀ ਹਮਾਇਤ ਦੇ ਸਬੰਧ ਵਿਚ ਪੂਰੇ ਪੰਜਾਬ ਅੰਦਰ ਅੱਜ 3 ਘੰਟੇ ਲਈ ਟੋਲ ਪਲਾਜ਼ਾ ਪਰਚੀ ਮੁਕਤ ਕਰਕੇ ਸਰਕਾਰ ਖ਼ਿਲਾਫ਼ ਸਕੇਤਕ ਦਿੱਤੇ ਗਏ ਹਨ ।ਉਕਤ ਆਗੂਆਂ ਨੇ ਕਿਹਾ ਕਿ ਸਾਡੀ ਜੱਥੇਬੰਦੀ ਵੱਲੋਂ ਟੋਲ ਪਲਾਜ਼ਿਆਂ ਨੂੰ ਪੱਕੇ ਤੌਰ ’ਤੇ ਬੰਦ ਕਰਾਉਣ ਲਈ ਵੱਡੇ ਸੰਘਰਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸਰਕਾਰੀ ਅਦਾਰਿਆਂ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਨਹਿਰੀ ਪਾਣੀ ਅਤੇ ਦਰਿਆਵਾਂ ਦਾ ਪਾਣੀ ਸਰਮਾਏਦਾਰ ਕੰਪਨੀਆਂ ਦੇ ਹਵਾਲੇ ਕਰ ਕੇ ਸਿੱਧੇ ਤੌਰ ਤੇ ਕਿਸਾਨਾਂ ਮਜ਼ਦੂਰਾਂ ਅਤੇ ਮੁਲਾਜ਼ਮ ਵਰਗ ਲਗਾਤਾਰ ਕੀਤੇ ਜਾ ਰਹੇ ਹਨ ।ਉਨ੍ਹਾਂ ਕਿਹਾ ਕਿ ਕੋਈ ਵੀ ਸੰਘਰਸ਼ ਸਾਨਾ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਸਹਿਯੋਗ ਜਿਤਿਆ ਨਹੀਂ ਜਾ ਸਕਦਾ ਇਸ ਲਈ ਜਥੇਬੰਦੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਪਿੰਡਾਂ ਦੀਆਂ ਸੱਥਾਂ ਅਤੇ ਗਲੀ ਮਹੱਲੇ ਵਿੱਚ ਜਾ ਕੇ ਕਿਸਾਨਾਂ-ਮਜ਼ਦੂਰਾਂ ਨੌਜਵਾਨਾਂ- ਅਤੇ ਔਰਤਾਂ ਦੀਆਂ ਮੀਟਿੰਗਾਂ ਕਰਕੇ ਨਵੀਆਂ ਇਕਾਈਆਂ ਦਾ ਗਠਨ ਕਰਨਾ ਸਮੇਂ ਦੀ ਮੁੱਖ ਲੋੜ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਹੱਥਕੰਡਾ ਵਰਤ ਕੇ ਨੂੰ ਤੋੜ ਕੇ ਜੀਂਦ ਵਿਖੇ ਕੀਤੀ ਜਾ ਰਹੀ  ਵਿਸ਼ਾਲ ਰੈਲੀ ਨੂੰ ਖਰਾਬ ਕਰਨਾ ਚਾਹੁੰਦੀ ਹੈ ਜੋ ਕਿ ਮੋਦੀ ਸਰਕਾਰ ਦੇ ਅਜਿਹੇ ਸੁਪਨੇ ਕਦੇ ਸਫ਼ਲ ਨਹੀਂ ਹੋਣ ਦਿਆਂਗੇ ।ਉਕਤ ਆਗੂਆਂ ਨੇ ਕਿਸਾਨਾਂ-ਮਜ਼ਦੂਰਾਂ ਨੌਜਵਾਨਾਂ ਨੂੰ ਜਥੇਬੰਦ ਹੋ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਝੰਡੇ ਹੇਠ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਦੀ ਅਪੀਲ ਕੀਤੀ। ਕਿਸਾਨ ਆਗੂ ਮੇਵਾ ਸਿੰਘ ਭੱਟੀ, ਨਿਸ਼ਾਨ ਸਿੰਘ ਗੁੰਮਟੀ ,ਮੇਜਰ ਸਿੰਘ  ਗੁਰਮ ,ਰਜਿੰਦਰ ਸਿੰਘ ਵਜੀਦਕੇ ਕਲਾਂ ,ਅਮਰਜੀਤ ਸਿੰਘ ਵਜੀਦਕੇ ਖੁਰਦ, ਕੁਲਦੀਪ ਸਿੰਘ ਨਿਹਾਲੂਵਾਲ ,ਦਰਸ਼ਨ ਸਿੰਘ ਪੰਡੋਰੀ ,ਜਸਵੰਤ ਸਿੰਘ ਜੌਹਲ ,ਪਿਆਰਾ ਸਿੰਘ ਪੰਡੋਰੀ, ਬੰਤ ਸਿੰਘ ਪੰਡੋਰੀ ,ਹਰਮਿੰਦਰ ਸਿੰਘ ਗੁਰਮ ,ਅਜਮੇਰ ਸਿੰਘ ਭੱਠਲ, ਸੁਖਵਿੰਦਰ ਸਿੰਘ ਕਾਲਾ ,ਪਰਮਜੀਤ ਕੌਰ ਹਮੀਦੀ ,ਬੀਬੀ ਸੁਖਵਿੰਦਰ ਕੌਰ ਹਮੀਦੀ, ਅੰਗਰੇਜ਼ ਕੌਰ ਨੰਗਲ ,ਗੁਰਮੇਲ ਕੌਰ ਮੰਗਲ ਜਰਨੈਲ ਕੌਰ ਨੰਗਲ ਸੁਖਜੀਤ ਕੌਰ ਵਜੀਦਕੇ ਖੁਰਦ ,ਸੁਰਜੀਤ ਕੌਰ ਵਜੀਦਕੇ ਖੁਰਦ ,ਬਲਦੇਵ ਕੌਰ ਵਜੀਦਕੇ ਖੁਰਦ, ਗੁਰਪ੍ਰੀਤ ਕੌਰ, ਅਮਰ ਕੌਰ ,ਸੁਮਨਪ੍ਰੀਤ ਕੌਰ, ਗੁਰਮੀਤ ਕੌਰ ਵਜੀਦਕੇ ,ਮਨਜੀਤ ਕੌਰ, ਰਨਜੀਤ ਕੌਰ, ਮਨਜੀਤ ਕੌਰ  ਨਰਾਇਣਗੜ੍ਹ ਸੋਹੀਆਂ ਆਦਿ ਤੋਂ ਇਲਾਵਾ ਹੋਰ ਵਰਕਰ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।