ਖੁਈਖੇੜਾ ਵਿੱਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ, ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 12 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਖੂਈਖੇੜਾ ਸੀ.ਐਚ.ਸੀ. ਸੈਂਟਰ ਡਾ: ਵਿਕਾਸ ਗਾਂਧੀ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜੀ ਅਫ਼ਸਰ ਡਾ: ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਮਲੇਰੀਆ ਸਬੰਧੀ ਜਾਗਰੂਕਤਾ ਰੈਲੀ ਅੱਜ ਸੀਐਚਸੀ ਖੂਈਖੇੜਾ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਡਾ: ਗਾਂਧੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਬਲਾਕ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਮਲੇਰੀਆ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਦੇ ਲਈ ਵੱਖ-ਵੱਖ ਸਬ-ਸੈਂਟਰਾਂ 'ਤੇ ਰੋਜ਼ਾਨਾ ਸਿਹਤ ਸਟਾਫ਼ ਅਤੇ ਹੋਰ ਲੋਕਾਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਲੇਰੀਆ ਬੁਖਾਰ ਤੋਂ ਬਚਣ ਲਈ ਆਪਣੇ ਘਰਾਂ ਦੇ ਆਸ-ਪਾਸ ਰੱਖੇ ਖਾਲੀ ਭਾਂਡਿਆਂ ਵਿੱਚ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿੱਤਾ ਜਾਵੇ ਕਿਉਂਕਿ ਮਲੇਰੀਆ ਦਾ ਮੱਛਰ ਗੰਦੇ ਪਾਣੀ ਵਿੱਚ ਪਲਦਾ ਹੈ ਅਤੇ ਸ਼ਾਮ ਅਤੇ ਰਾਤ ਨੂੰ ਕੱਟਦਾ ਹੈ। ਇਸ ਤੋਂ ਇਲਾਵਾ ਘਰਾਂ ਵਿੱਚ ਰੱਖੇ ਕੂਲਰਾਂ, ਗਮਲਿਆਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਸਾਫ਼ ਕਰੋ ਅਤੇ ਨਾਲੀਆਂ ਅਤੇ ਗਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਨਾ ਹੋਣ ਦਿਓ। ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਮਲੇਰੀਆ ਤੋਂ ਬਚ ਸਕਦੇ ਹਾਂ। ਡਾ: ਚਰਨਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਮਲੇਰੀਆ ਬੁਖਾਰ ਸਬੰਧੀ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਅੱਖਾਂ ਦੇ ਪਿੱਛੇ ਤੇਜ਼ ਸਿਰ ਦਰਦ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆਪਣੀ ਜਾਂਚ ਕਰਵਾਉਣ। ਬੀਈਈ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਬਲਾਕ ਵਿੱਚ ਜੂਨ ਦਾ ਮਹੀਨਾ ਮਲੇਰੀਆ ਅਤੇ ਡੇਂਗੂ ਦੀ ਬਿਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਨਾਇਆ ਜਾਂਦਾ ਹੈ। ਇਸੇ ਤਹਿਤ ਅੱਜ ਖੂਈਖੇੜਾ ਵਿਖੇ ਮਲੇਰੀਆ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਐਸ.ਐਮ.ਓ ਡਾ: ਵਿਕਾਸ ਗਾਂਧੀ, ਡਾ: ਜਤਿੰਦਰ ਸਿੰਘ, ਡਾ: ਚਰਨਪਾਲ, ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ, ਫਾਰਮੇਸੀ ਅਫ਼ਸਰ ਦੇਵੀ ਲਾਲ, ਹੈਲਥ ਸੁਪਰਵਾਈਜ਼ਰ ਕੁਲਦੀਪ ਸਿੰਘ, ਸੁਰਿੰਦਰਜੀਤ ਸਿੰਘ, ਇੰਦਰਜੀਤ ਸਿੰਘ, ਲਖਵਿੰ