ਮਾਲੇਰਕੋਟਲਾ ਪੁਲਿਸ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ-ਪ੍ਰਣਾਲੀ ਦੀ ਦਿਖਾਈ ਝਲਕ

ਮਲੇਰਕੋਟਲਾ, 24 ਦਸੰਬਰ : ਭਾਈਚਾਰਕ ਸਾਂਝ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਦੇ 100 ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਵਿਲੱਖਣ ਪਹਿਲਕਦਮੀ ਨੇ ਨੌਜਵਾਨ ਦਿਮਾਗਾਂ ਨੂੰ ਪੁਲਿਸ ਦੇ ਕੰਮ ਕਾਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। 100 ਦੇ ਕਰੀਬ ਵਿਦਿਆਰਥੀ ਨੇ ਅਧਿਆਪਕਾਂ ਨਾਲ ਸਵੇਰੇ ਥਾਣਾ ਸਿਟੀ- 1 ਵਿਖੇ ਪੁੱਜੇ। ਸਟੇਸ਼ਨ ਹਾਊਸ ਅਫਸਰ ਸਿਟੀ ਮਲੇਰਕੋਟਲਾ ਨੇ ਉਨਾ ਨੂੰ ਮਹੱਤਵਪੂਰਨ ਹੈਲਪਲਾਈਨ ਨੰਬਰਾਂ ਜਿਵੇਂ ਕਿ 112, ਸਾਈਬਰ ਕ੍ਰਾਈਮ ਜਾਗਰੂਕਤਾ ਬਾਰੇ ਦੱਸਿਆ ਗਿਆ ਅਤੇ ਵੱਖ-ਵੱਖ ਨਾਗਰਿਕ-ਕੇਂਦ੍ਰਿਤ ਸੇਵਾਵਾਂ ਜਿਵੇਂ ਕਿ ਸਾਂਝ ਨੂੰ ਉਜਾਗਰ ਕੀਤਾ ਗਿਆ ਜੋ ਪੁਲਿਸ-ਜਨਤਕ ਭਾਈਵਾਲੀ ਨੂੰ ਉਤਸ਼ਾਹਿਤ ਕਰਦੀਆਂ ਹਨ। ਵਿਦਿਆਰਥੀਆਂ ਨੂੰ ਪੁਲਿਸ ਦੀਆਂ ਕਾਰਵਾਈਆਂ ਨੂੰ ਪਹਿਲੀ ਵਾਰ ਦੇਖਣ ਅਤੇ ਬੀਟ ਅਫਸਰਾਂ ਨਾਲ ਗੱਲਬਾਤ ਕਰਨ ਦਾ ਮੌਕਾ ਵੀ ਮਿਲਿਆ। ਬਾਅਦ ਵਿੱਚ ਵਿਦਿਆਰਥੀਆਂ ਦਾ ਇੱਕ ਗਰੁੱਪ ਡਿਪਟੀ ਸੁਪਰਡੈਂਟ ਆਫ਼ ਪੁਲਿਸ ਹੈੱਡਕੁਆਰਟਰ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲਿਆ। ਡੀਐਸਪੀ ਨੇ ਉਨ੍ਹਾਂ ਨਾਲ ਪੁਲਿਸ ਵਿੱਚ ਕਰੀਅਰ ਦੇ ਮੌਕਿਆਂ ਬਾਰੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਸ਼ਿਆਂ ਅਤੇ ਮਾੜੇ ਪ੍ਰਭਾਵਾਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ਵਿਖੇ, ਸਕੂਲ ਦੀ ਵਿਦਿਆਰਥਣ ਨੂੰ ਇੱਕ ਦਿਨ ਲਈ ਐਸ.ਐਸ.ਪੀ. ਬਣਾਇਆ ਗਿਆ । ਇਸ ਰਚਨਾਤਮਕ ਸੰਕੇਤ ਦਾ ਉਦੇਸ਼ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਉਤਸ਼ਾਹਿਤ ਕਰਨਾ ਸੀ। ਨੌਜਵਾਨ ਵਿਦਿਆਰਥਣ ਕੋਮਲ ਸਰਮਾਂ ਨੂੰ ਐੱਸ.ਐੱਸ.ਪੀ ਦੀ ਕੁਰਸੀ ਤੇ ਬੈਠਣ ਦਾ ਮੌਕਾ ਮਿਲਿਆ । ਪੁਲਿਸ ਦੇ ਕੰਮਕਾਜ ਬਾਰੇ ਦੱਸਣ ਤੋਂ ਇਲਾਵਾ, ਅਸੀਂ ਮੁੱਖ ਤੌਰ ‘ਤੇ ਇਨ੍ਹਾਂ ਨੌਜਵਾਨਾਂ ਦੇ ਦਿਮਾਗਾਂ ਨਾਲ ਇੱਕ ਸਕਾਰਾਤਮਕ ਤਾਲਮੇਲ ਬਣਾਉਣਾ ਚਾਹੁੰਦੇ ਸੀ। ਅਸੀਂ ਇਹ ਜਾਗਰੂਕਤਾ ਫੈਲਾਉਣ ਚਾਹੁੰਦੇ ਹਾਂ ਕਿ ਪੁਲਿਸ ਬਲ ਇੱਕ ਪਹੁੰਚਯੋਗ ਜਨਤਕ ਸੇਵਾ ਹੈ ਜੋ ਸਥਾਨਕ ਭਾਈਚਾਰੇ ਦਾ ਅਨਿੱਖੜਵਾਂ ਅੰਗ ਹੈ। ਮਾਲੇਰਕੋਟਲਾ ਪੁਲਿਸ ਵੱਲੋਂ ਅਜਿਹਾ ਪ੍ਰੋਗਰਾਮ ਪਹਿਲੀ ਵਾਰ ਕਰਵਾਇਆ ਗਿਆ ਹੈ। ਵਿਦਿਆਰਥੀਆਂ ਦੇ ਉਤਸ਼ਾਹੀ ਹੁੰਗਾਰੇ ਨੂੰ ਦੇਖਦਿਆਂ ਅਸੀਂ ਇਸ ਨੂੰ ਨਿਯਮਤ ਸਮਾਗਮ ਬਣਾਉਣ ਦੀ ਯੋਜਨਾ ਬਣਾਈ ਹੈ।