ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ 

ਮੁੱਲਾਂਪੁਰ ਦਾਖਾ 24 ਦਸੰਬਰ (ਸਤਵਿੰਦਰ ਸਿੰਘ ਗਿੱਲ) : ਪਿੰਡ ਪਮਾਲ ਦੇ ਗੁਰਦੁਆਰਾ ਸ੍ਰੀ ਮੇਲਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਗਗਨਦੀਪ ਸਿੰਘ, ਪ੍ਰੋਫੈਸਰ ਅਵਤਾਰ ਸਿੰਘ ਖਾਲਸਾ, ਰਾਗੀ ਭਾਈ ਜਗਰੂਪ ਸਿੰਘ ਦੇ ਕੀਰਤਨੀ ਜੱਥੇ ਅਤੇ ਹੋਰ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਗੌਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਿਰੋਪਾਉ ਦੇ ਕੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਰਾਵਲ ਸਿੰਘ, ਨਾਜਰ ਸਿੰਘ ਵਾਈਸ ਪ੍ਰਧਾਨ, ਪ੍ਰਧਾਨ ਗੁਰਮੀਤ ਸਿੰਘ ਪਮਾਲ ਬੀ. ਟੀ. ਐਫ.ਅਤੇ ਮੈਬਰ ਪੰਚਾਇਤ ਖਜਾਨਚੀ, ਢਾਡੀ ਬਲਵੰਤ ਸਿੰਘ ਸਕੱਤਰ , ਮੈਂਬਰ ਬਲਵੰਤ ਸਿੰਘ, ਗੁਰਮੀਤ ਸਿੰਘ ਬਿੱਲੂ , ਅਜੈਬ ਸਿੰਘ, ਦਰਸ਼ਨ ਸਿੰਘ,ਤਰਸੇਮ ਸਿੰਘ ਬੂਟਾ ਆਦਿ ਤੋਂ ਇਲਾਵਾ ਬਹੁ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।