ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ  ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ 

ਮੁੱਲਾਂਪੁਰ ਦਾਖਾ, 26 ਮਈ (ਸਤਵਿੰਦਰ ਸਿੰਘ ਗਿੱਲ) : ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ 417ਵਾਂ ਸ਼ਹੀਦੀ ਦਿਹਾੜਾ  ਗੁਰਦੁਆਰਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ, ਅਮਨ ਪਾਰਕ, ਨਿਊ ਰਾਜਗੁਰੂ ਨਗਰ, ਮੁੱਲਾਪੁਰ ਦਾਖਾ - ਲੁਧਿਆਣਾ ਰੋਡ  ਵਿਖੇ ਪਿੰਡ ਦੀ ਸੰਗਤ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ ਤੋਂ ਆਰੰਭ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਹਿਲਾਂ ਨਗਰ ਦੇ ਬੱਚਿਆਂ ਵੱਲੋਂ ਗੁਰੂ ਜਸ ਗਾਇਨ ਕੀਤਾ ਉਪਰੰਤ  ਭਾਈ ਸਰਬਜੀਤ ਸਿੰਘ ਅਤੇ ਭਾਈ ਸਤਿੰਦਰਪਾਲ ਸਿੰਘ ਖਾਲਸਾ ਜੀ ਦੇ ਜੱਥੇ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਜੀਵਨੀ ਅਤੇ ਲਾਸਾਨੀ ਸ਼ਹਾਦਤ ਸਬੰਧੀ ਰਸ ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਜੋੜਿਆ ਗਿਆ। ਉਪਰੰਤ 1 ਵਜੇ ਦੁਪਹਿਰ ਗੁਰੂ ਘਰ ਦੇ ਸੇਵਕ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸੇਵਾਦਾਰ ਭਾਈ ਕੰਵਲਨੈਨ ਸਿੰਘ, ਮੀਤ ਪ੍ਰਧਾਨ ਅੰਮ੍ਰਿਤਬੀਰ ਸਿੰਘ, ਸਕੱਤਰ ਸਤਵਿੰਦਰ ਸਿੰਘ, ਖਜਾਨਚੀ ਬਲਵਿੰਦਰ ਸਿੰਘ, ਕੁਲਵੰਤ ਸਿੰਘ, ਸੱਜਣ ਸਿੰਘ, ਅਮ੍ਰਿਤਪਾਲ ਸਿੰਘ, ਹਰਪਾਲ ਸਿੰਘ, ਪਰਮਜੀਤ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਕਿਸ਼ਨ ਸਿੰਘ, ਗੁਰਨਾਮ ਸਿੰਘ, ਇੰਦਰਮੀਤ ਸਿੰਘ, ਜਗਜੀਤ ਸਿੰਘ ਗਿੱਲ, ਜੁਗਿੰਦਰ ਪਾਲ ਸਿੰਘ, ਡਾ. ਤਰਸੇਮ ਸਿੰਘ ਗਰੇਵਾਲ, ਬੀਬੀ ਸਤਿੰਦਰ ਕੌਰ, ਬੀਬੀ ਹਰਪ੍ਰੀਤ ਕੌਰ, ਸਰਬਜੀਤ ਕੌਰ, ਕੰਵਰਜੀਤ ਕੌਰ, ਹਰਦੇਵ ਕੌਰ, ਬਲਦੇਵ ਕੌਰ ਅਤੇ ਲਵਲੀ ਆਦਿ ਸਮੇਤ ਵੱਡੀ ਗਿਣਤੀ ਵਿੱਚ ਨਗਰ ਵਾਸੀਆਂ ਨੇ ਗੁਰੂ ਘਰ ਹਾਜ਼ਰੀਆਂ ਭਰੀਆਂ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਈ ਗਈ।