ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣਗੇ-ਵਿਧਾਇਕ ਬਲੂਆਣਾ

  • ਪਿੰਡ ਜੋਧਪੁਰ ਵਿਖੇ 19 ਲੱਖ 34 ਹਜਾਰ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ

ਫਾਜ਼ਿਲਕਾ, 19 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਵਿਕਾਸ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟਾਂ ਦੀ ਸਿਰਜਣਾ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਲਗਾਤਾਰ ਜਨ ਸੁਣਵਾਈਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਅੰਦਰ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ। ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਪਿੰਡ ਜੋਧਪੁਰ ਵਿਖੇ 19 ਲੱਖ 34 ਹਜਾਰ ਨਾਲ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਸੌਗਾਤ ਦਿੰਦਿਆਂ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੀ ਭਲਾਈ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦਿੰਦਿਆਂ ਲਗਾਤਾਰ ਗ੍ਰਾਂਟਾਂ ਦੇ ਕੇ ਵਿਕਾਸ ਪ੍ਰੋਜੈਟ ਸ਼ੁਰੂ ਕੀਤੇ ਜਾ ਰਹੇ ਹਨ ਤੇ ਮੁਕੰਮਲ ਪ੍ਰੋਜੈਕਟਾਂ ਨੂੰ ਲੋਕ ਅਰਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਬਲੂਆਣਾ ਦੇ ਵਿਧਾਇਕ ਨੇ ਹਲਕਾ ਬੱਲੂਆਣਾ ਦੇ ਪਿੰਡ ਜੋਧਪੁਰ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੁੰ ਸੁਖਾਵੇ ਮਾਹੌਲ ਵਿਚ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਂਦਿਆਂ ਅਨੇਕਾ ਪ੍ਰਕਾਰ ਦੀਆਂ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਵਿਧਾਇਕ ਬਲੂਆਣਾ ਨੇ ਮੌਕੇ *ਤੇ ਹੱਲ ਹੋਣੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਅਤੇ ਬਾਕੀ ਸਮੱਸਿਆਵਾਂ ਦਾ ਜਲਦ ਤੋਂ ਜਲਦ ਹਲ ਕਰਨ ਦਾ ਵਿਸ਼ਵਾਸ ਦਿੱਤਾ। ਇਸ ਮੌਕੇ ਜੋਧਪੁਰ ਪਿੰਡ ਦੇ ਸਰਪੰਚ ਜੱਸਾ ਬਾਈ, ਧਰਮਵੀਰ ਗੁਦਾਰਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਰਣਬੀਰ ਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਮੌਜੂਦ ਸੀ।