ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ : ਸਿਵਲ ਸਰਜਨ  

  • ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਸੰਬੰਧੀ ਜਾਗਰੂਕਤਾ ਪੋਸਟਰ ਰਿਲੀਜ਼

ਮੋਗਾ 8 ਸਤੰਬਰ : ਪੰਜਾਬ ਸਰਕਾਰ  ਦੀਆ ਹਦਾਇਤਾਂ  ਮੁਤਾਬਕ ਅਤੇ ਡਾ.ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ  ਦੇ  ਦਿਸ਼ਾ  ਨਿਰਦੇਸ਼ਾਂ ਅਨੁਸਾਰ ਪ੍ਰਦੂਸ਼ਿਤ ਵਾਤਾਵਰਣ  ਨੂੰ ਬਚਾਉਣ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਦਫਤਰ ਸਿਵਲ ਸਰਜਨ ਮੋਗਾ ਵਿਖੇ ਡਾ.ਰਾਜੇਸ਼ ਅੱਤਰੀ  ਸਿਵਲ  ਸਰਜਨ ਦੀ ਅਗਵਾਈ ਹੇਠ ਅਤੇ ਸਮੂਹ  ਸੀਨੀਅਰ ਮੈਡੀਕਲ ਅਫਸਰ, ਸਮੂਹ ਪ੍ਰੋਗਰਾਮ  ਅਫ਼ਸਰਾਂ ਵੱਲੋਂ ਜਾਗਰੂਕਤਾ ਪੋਸਟਰ ਜਾਰੀ  ਕੀਤਾ ਗਿਆ। ਇਸ ਮੌਕੇ  ਸਿਵਲ ਸਰਜਨ ਮੋਗਾ ਡਾ.ਰਾਜੇਸ਼ ਅੱਤਰੀ ਵਲੋਂ ਕਿਹਾ ਗਿਆ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ  ਹੋਣ ਤੋਂ ਬਚਾਉਣ ਲਈ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਦਰਖਤ ਲਗਾਉਣੇ ਚਾਹੀਦੇ ਹਨ । ਪਰਾਲੀ ,ਸੁੱਕੇ ਪੱਤੇ ਅਤੇ ਕੂੜੇ ਨੂੰ ਨਹੀਂ ਜਲਾਉਣਾ ਚਾਹੀਦਾ।ਖਾਣਾ ਬਣਾਉਣ ਲਈ ਧੂੰਏਦਾਰ ਬਾਲਣ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ।ਪਲਾਸਟਿਕ ਦੇ ਪਦਾਰਥਾਂ ਦੀ ਜਗਾ ਰੀਸਾਈਕਲ ਹੋਣ ਵਾਲੇ ਪਦਾਰਥਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ । ਧੂੰਏ ਵਿਚ ਸਵੇਰੇ ਅਤੇ ਸ਼ਾਮ ਦੀ ਸੈਰ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।ਸਿਗਰਟਨੋਸ਼ੀ ਅਤੇ ਤੰਬਾਕੂਨੋਸ਼ੀ ਤੋਂ ਦੂਰ ਰਹਿਣਾ ਚਾਹੀਦਾ ਹੈ ।ਪ੍ਰਦੂਸ਼ਣ ਨੂੰ ਘਟਾਉਣ ਲਈ ਜਿੰਨਾ ਹੋ ਸਕੇ ਪੈਦਲ ਚਲਣਾ ਚਾਹੀਦਾ ਹੈ ।ਸਾਈਕਲ ਜਾਂ ਜਨਤਕ ਟਰਾਂਸਪੋਰਟ ਦੇ ਸਾਧਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਗਰਭਵਤੀ ਔਰਤਾਂ, ਬੱਚਿਆਂ, ਬਜ਼ੁਰਗਾਂ ਨੂੰ ਅਤੇ ਦਿਲ,ਫੇਫੜੇ,ਸਾਹ ਦੀਆਂ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਨੂੰ ਉਪਰੋਕਤ ਗੱਲਾਂ ਦਾ ਵਿਸ਼ੇਸ਼ ਧਿਆਨ ਰਖਣਾ ਚਾਹੀਦਾ ਹੈ ।ਜੇਕਰ ਕਿਸੇ ਨੂੰ ਚੱਕਰ ਆਉਣ, ਸਾਹ ਲੈਣ ਵਿਚ ਤਕਲੀਫ ਹੋਵੇ,ਛਾਤੀ ਵਿਚ ਦਰਦ ਹੋਵੇ,ਅੱਖਾਂ ਵਿਚ ਜਲਣ ਹੋਣ ਤੇ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ ।ਇਸ  ਮੌਕੇ ਮਾਸ ਮੀਡੀਆ  ਵਿੰਗ ਵੱਲੋ  ਅੰਮ੍ਰਿਤ ਪਾਲ ਸ਼ਰਮਾ ਅਤੇ  ਬੀ ਈ ਈ ਮਜਵਤ ਕੌਰ ਵੀ ਹਾਜ਼ਿਰ ਸਨ।