ਜਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ, 26 ਸਤੰਬਰ : ਜਿਲ੍ਹਾ ਸਿਹਤ ਸੁਸਾਇਟੀ ਫਰੀਦਕੋਟ ਦੀ ਮੀਟਿੰਗ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ, ਸਮੂਹ ਸੀਨੀਅਰ ਮੈਡੀਕਲ ਅਫਸਰ, ਪ੍ਰੋਗਰਾਮ ਅਫਸਰ, ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਆਈ.ਐਮ.ਏ ਦੇ ਨੁਮਾਇੰਦੇ ਹਾਜਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਬਾਰੇ ਰੀਵਿਊ ਕੀਤਾ ਗਿਆ। ਇਸ ਮੌਕੇ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਵੱਲੋਂ ਆਪਣੇ ਪ੍ਰੋਗਰਾਮ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਜਿਹਨਾਂ ਵਿੱਚ ਟੀਕਾਕਰਨ, ਮਿਸ਼ਨ ਇੰਦਰਧਨੁਸ਼, ਰਾਸ਼ਟਰੀ ਟੀ.ਬੀ. ਕੰਟਰੋਲ ਪ੍ਰੋਗਰਾਮ, ਐਚ.ਆਈ.ਵੀ., ਕੁਸ਼ਟ ਰੋਗ, ਯੂ.ਡੀ.ਆਈ.ਡੀ., ਸਕੂਲ ਹੈਲਥ ਪ੍ਰੋਗਰਾਮ, ਬਲਾਈਂਡ ਨੈੱਸ ਕੰਟਰੋਲ ਪ੍ਰੋਗਰਾਮ, ਆਈ.ਡੀ.ਐਸ.ਪੀ., ਨੈਸ਼ਨਲ ਵੈਕਟਰ ਬੌਰਨ ਡਜ਼ੀਜ਼ ਕੰਟਰੋਲ ਪ੍ਰੋਗਰਾਮ ਅਤੇ ਜਿਲ੍ਹੇ ਵਿੱਚ ਬਨਣ ਵਾਲੇ ਨਵੇਂ ਆਮ ਆਦਮੀ ਕਲੀਨਕਾਂ, ਜੱਚਾ ਬੱਚਾ ਵਿੰਗ, ਡਾਇਲਸਿਸ ਯੂਨਿਟ ਅਤੇ ਬਲੱਡ ਬੈਂਕ ਆਦਿ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਸਰਕਾਰ ਵੱਲੋਂ ਨਿਰਧਾਰਤ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਦੀ 100 ਪ੍ਰਤੀਸ਼ਤ ਪ੍ਰਾਪਤੀ ਯਕੀਨੀ ਬਣਾਈ ਜਾਵੇ ਅਤੇ ਸਮੂਹ ਪ੍ਰੋਗਰਾਮ ਅਫਸਰ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਨੂੰ ਪਿੰਡ ਪੱਧਰ ਤੇ ਲਾਗੂ ਕਰਨਾ ਯਕੀਨੀ ਬਨਾਉਣ ਤਾਂ ਜੋ ਲੋਕ ਵੱਧ ਤੋਂ ਵੱਧ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਨੂੰ ਹਦਾਇਤ ਕੀਤੀ ਗਈ ਕਿ ਬੱਚਿਆਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਬੱਚਿਆਂ ਨੂੰ ਹਰ ਹਫਤੇ ਆਇਰਨ ਦੀਆਂ ਗੋਲੀਆਂ ਨੋਡਲ ਅਫਸਰ ਦੀ ਨਿਗਰਾਨੀ ਹੇਠ ਦੇਣੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਯੂਸ਼ਮਨ ਭਵ ਮੁਹਿੰਮ ਤਹਿਤ ਜਿਲ੍ਹੇ ਭਰ ਵਿੱਚ ਯੋਗ ਲਾਭਪਾਤਰੀਆਂ ਦੇ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਰਹੇ ਹਨ ਅਤੇ ਇਸੇ ਮੁਹਿੰਮ ਤਹਿਤ ਮਿਤੀ 28 ਸਤੰਬਰ ਨੂੰ ਸੀਐਚਸੀ ਸਾਦਿਕ ਅਤੇ ਜੈਤੋ ਵਿਖੇ ਖੂਨਦਾਨ ਕੈਂਪ ਵੀ ਲਗਾਏ ਜਾ ਰਹੇ ਹਨ।