ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

  • ਜ਼ਿਲ੍ਹੇ ਦੇ ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ – ਸੰਯਮ ਅਗਰਵਾਲ
  • ਪਿੰਡਾ ਦੀਆਂ ਸਾਂਝੀਆ ਥਾਵੇਂ ਤੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਭਪਾਤਰੀਆਂ ਦੀਆਂ ਲਿਸਟਾਂ ਦਾ ਚਸਪਾ ਕਰਨ ਦੀ ਹਦਾਇਤ, ਦਾਵੇ ਅਤੇ ਇੰਤਰਾਜ ਚਸਪਾ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਦੇਣ ਲਾਭਪਾਤਰੀ

ਮਾਲੇਰਕੋਟਲਾ 06 ਜੁਲਾਈ : ਜ਼ਿਲ੍ਹੇ ਅੰਦਰ ਪੇਂਡੂ ਇਲਾਕਿਆਂ 'ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ 'ਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ 'ਮੇਰਾ ਘਰ ਮੇਰੇ ਨਾਮ' ਕੇਂਦਰ ਸਰਕਾਰ ਦੀ  'ਸਵਾਮਿਤਵਾ' ਸਕੀਮ  ਨੂੰ ਜੰਗੀ  ਪੱਧਰ 'ਤੇ ਲਾਗੂ ਕਰਨ ਲਈ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ  ਨੇ ਮਾਲ ਵਿਭਾਗ ਦੇ ਕੰਮਾਂ ਦੀ ਸਮੀਖਿਆ ਅਤੇ ਪੈਂਡਿੰਗ ਕੇਸਾਂ ਦੇ ਨਿਪਟਾਰੇ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੀਤੇ । ਇਸ ਮੌਕੇ  ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ,  ਸਹਾਇਕ ਕਮਿਸ਼ਨਰ ਕਮ ਐਸ.ਡੀ.ਐਮ. ਅਮਰਗੜ੍ਹ ਸ੍ਰੀ ਗੁਰਮੀਤ ਕੁਮਾਰ,ਐਸ.ਡੀ.ਐਮ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਤਹਿਸੀਲਦਾਰ ਸ੍ਰੀ ਮਨਜੀਤ ਸਿੰਘ ਰਾਜਲਾ, ਨਾਇਬ ਤਹਿਸੀਲਦਾਰ ਸ੍ਰੀ ਰਾਮ ਲਾਲ, ਸਦਰ ਕਾਨੂੰਗੋ ਸ੍ਰੀ ਰਣਜੀਤ ਤੋਂ ਇਲਾਵਾ ਹੋਰ ਸਬੰਧਿਤ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ  ਜ਼ਿਲ੍ਹੇ  ਦੇ 157 ਪਿੰਡਾਂ ਦੇ ਡਰੋਨ ਸਰਵੇ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਕੁਲ ਜ਼ਿਲ੍ਹੇ ਦੇ 112 ਪਿੰਡਾਂ ਦੇ ਸਰਵੇ ਆਫ਼ ਇੰਡੀਆ ਵੱਲੋਂ ਮੈਪ-2 ਬਣ ਕੇ ਆ ਗਏ ਹਨ,ਉਨ੍ਹਾਂ ਦਾ ਗਰਾਊਂਡ ਟਰੁੱਥਿੰਗ ਦਾ ਕੰਮ ਸ਼ੁਰੂ ਹੋ ਚੁੱਕ ਹੈ , ਜਿਨ੍ਹਾਂ ਵਿੱਚੋਂ ਕਰੀਬ 84 ਪਿੰਡਾਂ ਦਾ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ ।ਉਨ੍ਹਾਂ ਹਦਾਇਤ ਕੀਤੀ ਕਿ  ਸਬੰਧਿਤ ਪਿੰਡਾ ਦੀਆਂ ਸਾਂਝੀਆ ਥਾਵੇਂ ਤੇ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਲਾਭਪਾਤਰੀਆਂ ਦੀਆਂ ਲਿਸਟਾਂ ਦਾ ਚਸਪਾ ਕਰਵਾਇਆ ਜਾਵੇ । ਉਨ੍ਹਾਂ ਇਨ੍ਹਾਂ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਆਪਣੇ ਦਾਵੇ ਅਤੇ ਇੰਤਰਾਜ ਚਸਪਾ ਹੋਣ ਤੋਂ 15 ਦਿਨਾਂ ਦੇ ਅੰਦਰ ਅੰਦਰ ਸਬੰਧਿਤ ਦਫ਼ਤਰ ਉਪ ਮੰਡਲ ਮੈਜਿਸਟਰੇਟ ਵਿਖੇ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਤਾਂ ਜੋ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਲ ਲਕੀਰ ਦੇ ਵਸਨੀਕਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਦਿੱਤਾ ਜਾ ਸਕੇ । ਉਨ੍ਹਾਂ ਨੇ  ਸਵਾਮਿਤਵਾ ਸਕੀਮ ' ਮੇਰਾ ਘਰ ਮੇਰੇ ਨਾਮ ' ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਹੱਦ ਸਮਾਂ ਸੀਮਾ ਤਹਿਤ ਕੰਮ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ  ਸਰਕਾਰ ਦੀਆਂ ਉਪਚਾਰਿਕਤਾਵਾਂ ਮੁਕੰਮਲ ਕਰਨ ਉਪਰੰਤ ਲਾਲ ਲਕੀਰ ਦੇ ਵਸਨੀਕਾਂ ਨੂੰ ਕਾਨੂੰਨੀ ਮਾਲਕੀ ਦੇ ਹੱਕਾਂ ਦੇ ਸਰਟੀਫਿਕੇਟ ਦਿੱਤਾ ਜਾ ਸਕਣ।  ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਂਦੀ ਜਾਇਦਾਦ ਦੇ ਮਾਲਕ ਕਾਨੂੰਨੀ ਤੌਰ ’ਤੇ ਆਪਣੀ ਜਾਇਦਾਦ ਦੇ ਦਸਤਾਵੇਜ਼ ਪ੍ਰਾਪਤ ਕਰਨ ਦੇ ਹੱਕਦਾਰ ਹੋਣਗੇ, ਜਿਸ ਨਾਲ ਉਨ੍ਹਾਂ ਨੂੰ ਆਪਣੀ ਜਾਇਦਾਦ ਦੀ ਖਰੀਦਵੇਚ ਅਤੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਵਿਚ ਕੋਈ ਔਕੜ ਨਹੀਂ ਆਵੇਗੀ।  ਸ੍ਰੀ ਅਗਰਵਾਲ ਨੇ ਮਾਲ ਵਿਭਾਗ ਦੇ ਵੱਖ ਵੱਖ ਕੰਮਾਂ ਦੀ ਸਮੀਖਿਆ ਕਰਦਿਆ ਅਧਿਕਾਰੀਆਂ ਨੂੰ ਹੋਰ ਆਦੇਸ਼ ਦਿੱਤੇ ਕਿ ਜਮ੍ਹਾਬੰਦੀਆਂ,ਇੰਤਕਾਲ, ਕਬਜ਼ੇ ਆਦਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਦੇ ਤੁਰੰਤ ਨਿਪਟਾਰੇ ਲਈ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਜਿਸਟਰੀਆਂ ਹੋਣ ਤੋਂ ਬਾਅਦ ਇੰਤਕਾਲ ਦੇ ਕੰਮ ਨੂੰ ਸਰਕਾਰ ਵੱਲੋਂ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਜਾਵੇ  । ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀ ਮਿਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ 45 ਦਿਨਾਂਤੋਂ ਵੱਧ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦਾ ਢੁਕਵੀਂ ਪ੍ਰਕਿਰਿਆ ਅਪਣਾਉਂਦਿਆਂ ਤਰਜੀਹ ਦੇ ਅਧਾਰ ’ਤੇ ਨਿਪਟਾਰਾ ਕਰਨ ਨੂੰ ਯਕੀਨੀ ਬਣਾਇਆ ਜਾਵੇ।