ਪਰਾਲੀ ਪ੍ਰਬੰਧਨ, ਕਿਸਾਨਾਂ ਨੂੰ ਜਾਗਰੂਕ ਕਰਨ ਲਈ  ਅਤੇ  ਫ਼ਸਲਾਂ ਦੀ ਰਹਿੰਦ-ਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨਾਲ ਮੀਟਿੰਗ

  • ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ (ਨਿਲ) ਕਰਨ ਦੀ ਹਦਾਇਤ ਜਾਰੀ
  • ਝੋਨੇ ਦੀ ਨਾੜ/ਪਰਾਲੀ ਨੂੰ ਸਾੜਨ ਤੋ ਰੋਕਣ ਲਈ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਉਲੀਕੀ ਜਾਵੇਗੀ

ਮਾਲੇਰਕੋਟਲਾ 06 ਸਤੰਬਰ : ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜ਼ਿਲ੍ਹੇ 'ਚ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ  ਅਤੇ  ਫ਼ਸਲਾਂ ਦੀ ਰਹਿੰਦਖੂਹੰਦ (ਝੋਨੇ ਦੀ ਨਾੜ/ਪਰਾਲੀ ) ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਹਿਕਾਰਤਾ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ।ਉਨ੍ਹਾਂ ਸਬੰਧਿਤ ਅਧਿਕਾਰੀਆਂ  ਨੂੰ ਨਿਰਦੇਸ਼ ਦਿੱਤੇ ਕਿ ਉਹ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਉੱਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ  ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਇੰਨ ਬਿਨ ਯਕੀਨੀ ਬਣਾਉਣ ।ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਨਾ ਲਗਾ ਕੇ ਸਗੋਂ ਵੱਖ ਵੱਖ ਤਰੀਕਿਆਂ ਨਾਲ ਸੰਭਲਾਲਣ ਅਤੇ ਜ਼ਿਲ੍ਹੇ ਵਿੱਚ ਉਪਲਬੱਧ ਸੀ.ਆਰ.ਐਮ. ਮਸ਼ੀਨਰੀ ਦੀ ਪੂਰੀ ਸਮਰੱਥਾ ਮੁਤਾਬਕ ਵੱਧ ਤੋਂ ਵੱਧ ਵਰਤੋ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਉਲੀਕਣ ਅਤੇ ਉਪਲਬੱਧ ਮਸ਼ੀਨਾਂ ਦੀ ਮੈਪਿੰਗ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਕਿਹਾ ਕਿ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ  (ਨਿਲ) ਕੀਤਾ ਜਾ ਸਕੇ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਸੰਜੀਦਗੀ ਨਾਲ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਰਕਾਰ ਦੀਆਂ ਹਦਾਇਤਾਂ ਦੀ  ਇੰਨ ਬਿਨ ਢੁੱਕਵੀਂ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਸਖਤ ਹਦਾਇਤਾ ਜਾਰੀ ਕਰਦਿਆ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਂਦਿਆਂ ਫ਼ਸਲਾਂ ਦੀ ਰਹਿੰਦ-ਖੂਹੰਦ  ਅਤੇ ਝੋਨੇ ਦੀ ਨਾੜ/ਪਰਾਲੀ  ਨੂੰ ਸਾੜਨ ਵਾਲੇ ਕਿਸਾਨਾਂ , ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਪੰਜਾਬ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਦੇ ਵਾਤਾਵਰਣ ਪੱਖੀ ਨਿਬੇੜੇ ਲਈ ਆਧੁਨਿਕ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਾਈ ਜਾ ਰਹੀ ਹੈ। ਕਿਸਾਨਾਂ ਨੂੰ ਇਸ ਮਸ਼ੀਨਰੀ ਦਾ ਲਾਹਾ ਲੈਂਦੇ ਹੋਏ ਝੋਨੇ ਦੀ ਪਰਾਲੀ ਦਾ ਯੋਗ ਨਿਬੇੜਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਵਿੱਚ ਪਿਛਲੇ ਸਾਲ 2022 ਦੌਰਾਨ ਅੱਗ ਲਗਾਉਂਣ ਦੀਆਂ ਘਟਨਾਵਾਂ ਨੋਟਿਸ ਵਿੱਚ ਆਇਆ ਸਨ , ਉਨ੍ਹਾਂ ਪਿੰਡਾਂ ਵਿੱਚ ਵਿਸ਼ੇਸ ਜਾਗਰੂਕਤਾ ਅਭਿਆਨ ਆਰੰਭਿਆ ਜਾਵੇ ਤਾਂ ਜੋ ਸਟੱਬਲ ਬਰਨਿੰਗ ਦੀਆਂ ਘਟਨਾਵਾਂ ਵਿੱਚ ਕਮੀ ਲਿਆਂਦੀ ਜਾ ਸਕੇ। ਉਨ੍ਹਾਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਪੈਦਾ ਕਰਕੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣ ਲਈ ਆਖਿਆ ।ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪਰਾਲੀ ਨਾ ਸਾੜ੍ਹਨ ਸਬੰਧੀ ਜਾਗਰੂਕਤਾ ਰੈਲੀਆਂ,ਪੇਟਿੰਗ ਮੁਕਾਬਲੇ, ਸੈਮੀਨਾਰ ਆਦਿ ਕਰਵਾਏ ਜਾਣ ਤਾਂ ਜੋ ਵੱਧ ਤੋਂ ਵੱਧ ਕਿਸਾਨੂੰ ਜਾਗਰੂਕ ਕੀਤਾ ਜਾ ਸਕੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ, .ਐਸ.ਪੀ ਸ੍ਰੀ ਰਣਜੀਤ ਸਿੰਘ ,ਜਿਲ੍ਹਾ ਮਾਲ ਅਫਸਰ ਸ੍ਰੀ ਅਮਨਦੀਪ ਚਾਵਲਾ , ਬੀ.ਡੀ.ਪੀ.ਓ ਸ੍ਰੀ ਜਸਮਿੰਦਰ ਸਿੰਘ, ਏ.ਆਰ ਸ੍ਰੀ ਕਰਨਪ੍ਰਤਾਪ ਸਿੰਘ ਚੌਹਾਨ, ਸ੍ਰੀ ਗੁਰਿੰਦਰ ਸਿੰਘ, ਜੀ.ਐਮ.ਡੀ.ਆਈ. ਸੀ ਮੁਹੰਮਦ ਸ਼ਾਹਿਦ,  ਸ੍ਰੀ ਜਤਿਨ ਗੁਪਤਾ,ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸ੍ਰੀ ਕੁਸ਼ਾਲ ਗਰਗ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।