ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਮੱਦੇਨਜ਼ਰ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਆਯੋਜਿਤ

  • ਬੂਥ ਲੈਵਲ ਅਫਸਰ ਕਰਨਗੇ 21 ਜੁਲਾਈ ਤੋਂ ਘਰ-ਘਰ ਜਾ ਕੇ ਵੋਟਰ ਸੂਚੀ ਦੀ ਪੜਤਾਲ

ਫਰੀਦਕੋਟ, 20 ਜੁਲਾਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਦੇ ਮੱਦੇਨਜ਼ਰ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵਧੀਕ ਜਿਲ੍ਹਾ ਚੋਣ ਅਫਸਰ ਜੋਤੀ ਬਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਗੁਰਚਰਨ ਸਿੰਘ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ ਲਈ ਦੇ ਪ੍ਰੋਗਰਾਮ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੁਧਾਈ ਤੋਂ ਪਹਿਲਾਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਤਹਿਤ ਬੂਥ ਲੈਵਲ ਅਫਸਰਾਂ ਰਾਹੀਂ ਵੋਟਰ ਸੂਚੀ ਦੀ ਘਰ-ਘਰ ਜਾ ਕੇ ਪੜਤਾਲ 21 ਜੁਲਾਈ ਤੋਂ 21 ਅਗਸਤ 2023 ਤੱਕ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਤਰੁਟੀਆਂ ਰਹਿਤ ਕਰਨ ਲਈ ਬੂਥ ਲੈਵਲ ਅਫਸਰਾਂ ਦਾ ਪੂਰਨ ਸਹਿਯੋਗ ਕੀਤਾ ਜਾਵੇ । ਉਨ੍ਹਾਂ  ਦੱਸਿਆ ਗਿਆ ਕਿ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦਾ ਕੰਮ 20 ਅਗਸਤ 2023 ਤੋਂ ਸ਼ੁਰੂ ਹੋ ਜਾਵੇਗਾ । ਜੇਕਰ ਕਿਸੇ ਪੋਲਿੰਗ ਸਟੇਸ਼ਨ ਵਿੱਚ ਤਬਦੀਲੀ ਦੀ ਲੋੜ ਹੈ ਤਾਂ ਉਹ ਆਪਣੇ ਸੁਝਾਅ ਲਿਖਤੀ ਤੌਰ ਤੇ ਮਿਤੀ 20.08.2023 ਤੋਂ ਪਹਿਲਾਂ-ਪਹਿਲਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਪਾਸ ਜਾਂ ਜ਼ਿਲ੍ਹਾ ਚੋਣ ਦਫਤਰ ਪਾਸ ਭੇਜ ਦਿੱਤਾ ਜਾਵੇ। ਉਨ੍ਹਾਂ ਸਮੂਹ ਹਾਜਰੀਨ ਨੂੰ ਅਪੀਲ ਕਰਦਿਆਂ ਕਿਹਾ ਹੈ ਯੋਗਤਾ ਮਿਤੀ 01 ਜਨਵਰੀ 2024 ਦੇ ਆਧਾਰ ਤੇ ਸਪੈਸ਼ਲ ਕੈਂਪ ਮਿਤੀ 21, 22 ਅਕਤੂਬਰ ਅਤੇ 18, 19 ਨਵੰਬਰ 2023 ਵੋਟਰ ਸੂਚੀਆਂ ਦੀ ਸੁਧਾਈ ਦੇ ਉਕਤ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।