ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਨੇ ਰਾਸ਼ਨ ਡਿਪੂਆਂ ਅਤੇ ਮਿੱਡ ਡੇ ਮੀਲ ਦਾ ਕੀਤਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ  9 ਅਗਸਤ : ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਯੋਗ ਲਾਭਪਾਤਰੀਆਂ ਨੂੰ ਐਨ.ਐਫ.ਐਸ.ਏ- 2013 ਸਕੀਮ ਅਧੀਨ ਕਣਕ ਦੀ ਵੰਡ ਦਾ ਨਿਰੀਖਣ ਕਰਨ ਲਈ ਜਿ਼ਲ੍ਹਾ  ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਸ੍ਰੀ ਧਾਲੀਵਾਲ ਨੇ ਪਿੰਡ ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਡੇਹਕ, ਦੋਦਾ ਦੇ ਰਾਸ਼ਨ ਡਿਪੂਆਂ ਦੀ ਕਣਕ ਦੀ  ਵੰਡ ਦਾ ਨਿਰੀਖਣ ਕੀਤਾ । ਸ੍ਰੀ ਧਾਲੀਵਾਲ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਦੇ ਬੱਚਿਆ ਨੂੰ ਦਿੱਤਾ ਜਾਣ ਵਾਲਾ ਮਿੱਡ ਡੇ ਮੀਲ ਅਤੇ ਸਮੁੱਚੇ ਸਕੂਲਾਂ ਦੇ ਬੁਨਿਆਦੀ ਢਾਂਚੇ ਦਾ ਸਰਵੇਖਣ ਉਪਰੰਤ ਸਬੰਧਿਤ ਸਕੂਲਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਸਰਕਾਰੀ ਮੀਨੂ ਅਨੁਸਾਰ ਸਾਫ ਸੁਥਰਾ ਖਾਣਾ ਮੁਹੱਇਆ ਕਰਵਾਇਆ ਜਾਵੇ ਅਤੇ ਸਰਕਾਰੀ ਸਕੂਲ ਵਿੱਚ ਫੂਡ ਕਮਿਸ਼ਨ ਦੇ ਬੈਨਰ ਲਗਾਉਣ ਦੀ ਹਦਾਇਤ ਕੀਤੀ । ਆਂਗਣਵਾੜੀ ਸੈਂਟਰਾਂ ਵਿੱਚ ਪੜ੍ਹ ਰਹੇ ਬੱਚਿਆਂ ਦੇ ਪੌਸਟਿਕ ਅਹਾਰ ਦਾ ਵੀ ਨਿਰੀਖਣ ਕੀਤਾ। ਧਾਲੀਵਾਲ ਨੇ ਡਿਪੂ ਹੋਲਡਰ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਨਾਉਣ। ਡਿਪੂਆਂ ਤੇ ਕਣਕ ਲੈਣ ਆਏ ਲਾਭਪਾਤਰੀਆਂ ਨਾਲ ਵੀ ਸ੍ਰੀ ਧਾਲੀਵਾਲ ਨੇ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਹਨਾਂ ਦੱਸਿਆ ਕਿ ਐਨ.ਐਫ.ਐਸ.ਏ 2013 ਅਧੀਨ ਵੱਖ-ਵੱਖ ਸਕੀਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਸਿ਼ਕਾਇਤ ਲਈ  ਦੇ ਹੈਲਪਲਾਈਨ ਨੰਬਰ 9876764545 `ਤੇ ਸੰਪਰਕ ਕੀਤਾ ਜਾ ਸਕਦਾ ਹੈ।