ਵਿਧਾਇਕ ਅਮਰਗੜ੍ਹ ਨੇ ਅਨਾਜ ਮੰਡੀ ਅਮਰਗੜ੍ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

  • ਮੰਡੀਆਂ ਵਿੱਚ ਪੁੱਜਣ ਵਾਲੀ ਜਿਨਸ ਦਾ ਇੱਕ-ਇੱਕ ਦਾਣਾ ਖਰੀਦਣ ਆਪ ਸਰਕਾਰ ਵਚਨਬੱਧ- ਪ੍ਰੋ ਜਸਵੰਤ ਸਿੰਘ ਗੱਜਣ ਮਾਜਰਾ

ਮਾਲੇਰਕੋਟਲਾ 4 ਅਕਤੂਬਰ : ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਰਾ ਨੇ ਅੱਜ ਅਮਰਗੜ੍ਹ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ.ਡੀ.ਐਮ ਅਮਰਗੜ੍ਹ ਸ੍ਰੀਮਤੀ ਸੁਰਿੰਦਰ ਕੌਰ ਵੀ ਨਾਲ ਮੌਜੂਦ ਸਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਅਧਿਕਾਰੀਆਂ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸੇ ਕਿਸਾਨ, ਆੜ੍ਹਤੀਏ ਜਾਂ ਕੰਮ ਕਰਨ ਵਾਲੇ ਕਿਰਤੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ ਅਤੇ ਮੰਡੀਆਂ ਵਿੱਚ ਵਿਕਣ ਲਈ ਆਈ ਫ਼ਸਲ ਦਾ ਇੱਕ-ਇੱਕ ਦਾਣਾ ਤੁਰੰਤ ਖਰੀ ਦੀਆਂ ਜਾਵੇ। ਗੱਜਣਮਾਜਰਾ  ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨੀ ਪੱਖ ਸਰਕਾਰ ਹੈ ਇਸ ਲਈ ਮੁੱਖ ਮੰਤਰੀ ਪੂਰੀ ਖ਼ਰੀਦ ਪ੍ਰਕ੍ਰਿਆ ਦੀ ਨਿਗਰਾਨੀ ਖ਼ੁਦ ਕਰ ਰਹੇ ਹਨ, ਇਸ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਸਮੇਂ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿ ਆਪਣੀ ਫ਼ਸਲ ਨੂੰ ਪੂਰੀ ਸੱਕਾ ਕੇ ਹੀ ਮੰਡੀਆਂ ਵਿੱਚ ਲਿਆਉਣ ਤਾਂ ਕਿ ਉਨ੍ਹਾਂ ਨੂੰ ਆਪਣੀ ਫ਼ਸਲ ਵੇਖਣ ਸਮੇਂ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ ।ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲਾਂ ਦੀ ਰਹਿੰਦ-ਖੂੰਹਦ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਤਾਂ ਕਿ ਵਾਤਾਵਰਣ ਵੀ ਗੰਧਲਾ ਨਾ ਹੋਵੇ ਤੇ ਸਾਡੇ ਮਿੱਤਰ ਕੀੜਿਆਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਹੋਰ ਕਿਹਾ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੰਨ ਸੀਟੂ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਜੋ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਰਹੀ ਹੈ ਉਸ ਦਾ ਵੱਧ ਤੋਂ ਵੱਧ ਫਾਇਦਾ ਲੈ ਕੇ ਰਵਾਇਤੀ ਅੱਗ ਲਗਾਉਣ ਦੀ ਪ੍ਰਥਾ ਛੱਡਣ ਦੇ ਉਪਰਾਲੇ ਕਰਨੇ ਚਾਹੀਦੇ ਹਨ ।