ਵਿਧਾਇਕ ਬੱਗਾ ਨੇ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦੀ ਕਰਵਾਈ ਸ਼ੁਰੂਆਤ

  • ਕਿਹਾ! ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ

ਲੁਧਿਆਣਾ, 23 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਾਰਡ ਨੰਬਰ 83 'ਚ ਲਾਈਫ ਲਾਈਨ ਪੂਲੀ ਵਾਲੀ ਰੋਡ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਹਲਕੇ ਦੇ ਵਸਨੀਕ ਵੀ ਮੌਜੂਦ ਸਨ ਜਿਨ੍ਹਾਂ ਦਿਲ ਦੀਆਂ ਗਹਿਰਾਈਆਂ ਤੋਂ ਆਪਣੇ ਹਰਮਨ ਪਿਆਰੇ ਵਿਧਾਇਕ ਦਾ ਧੰਨਵਾਦ ਵੀ ਕੀਤਾ। ਵਿਧਾਇਕ ਬੱਗਾ ਨੇ ਕਿਹਾ ਕਿ ਪਿਛਲੇ ਕਰੀਬ 15 ਸਾਲਾਂ ਤੋਂ ਇਸ ਸੜ੍ਹਕ ਦੀ ਕਿਸੇ ਨੇ ਸਾਰ ਲਈ ਤੇ ਹੁਣ ਇੱਕ-ਇੱਕ ਕਰਕੇ ਸਾਰੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਪੂਰਾ ਉਤਰਨਾ ਅਤੇ ਅਣਥਕ ਮਿਹਨਤ ਹੀ ਉਹਨਾਂ ਦਾ ਇੱਕੋ ਇੱਕ ਟੀਚਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਇੱਥੇ ਕੰਮ ਕਰਨ ਵਾਲੇ ਠੇਕੇਦਾਰ ਦੇ ਕੰਮਕਾਜ 'ਤੇ ਤਿੱਖੀ ਨਜ਼ਰ ਰੱਖਣ ਤਾਂ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ। ਉਨ੍ਹਾ ਕਿਹਾ ਕਿ ਨਗਰ ਨਿਗਮ ਲੁਧਿਆਣਾ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।