ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 91 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ

ਲੁਧਿਆਣਾ, 07 ਫਰਵਰੀ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 91 'ਚ ਸੀਵਰੇਜ਼ ਪਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਉਨ੍ਹਾਂ ਨਾਲ ਬਲਜਿੰਦਰ ਸੰਧੂ ਕੌਂਸਲਰ, ਰਾਜੂ ਥਾਪਰ ਕੌਂਸਲਰ, ਐਸ.ਡੀ.ਓ. ਅੰਸ਼ੁਲ ਗਰਚਾ, ਬਿੱਟੂ ਭਾਰਦਵਾਜ, ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ ਅਤੇ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਵੀ ਮੌਜੂਦ ਸਨ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਦਘਾਟਨ ਮੌਕੇ ਕਿਹਾ ਕਿ ਵਿਕਾਸ ਪੱਖੋਂ ਪੱਛੜੇ ਹਲਕੇ ਦੇ ਵਿਕਾਸ ਲਈ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੂੰ ਮੁੱਢਲੀਆਂ ਸਹੁਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਵਿਧਾਇਕ ਬੱਗਾ ਨੇ ਕਿਹਾ ਕਿ ਹਲਕੇ ਦੇ ਵਸਨੀਕਾਂ ਵੱਲੋਂ ਉਨ੍ਹਾਂ 'ਤੇ ਵਿਸ਼ਵਾਸ਼ ਜਤਾਉਂਦਿਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵੱਡੇ ਫਰਕ ਨਾਲ ਸੀਟ ਉਨ੍ਹਾਂ ਦੀ ਝੋਲੀ ਪਾਈ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਦੀਆਂ ਉਮੀਦਾਂ ੋਤੇ ਪੂਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਵਸਨੀਕਾਂ ਵੱਲੋਂ ਹਲਕੇ 'ਚ ਪਹੁੰਚਣ 'ਤੇ ਆਪਣੇ ਹਰਮਨ ਪਿਆਰੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਅਤੇ ਧੰਨਵਾਦ ਕੀਤਾ ਗਿਆ। ਹਲਕੇ ਦੇ ਵਸਨੀਕਾਂ ਨੇ ਦੱਸਿਆ ਕਿ ਵਿਧਾਇਕ ਬੱਗਾ ਵੱਲੋਂ ਸੀਵਰੇਜ ਦੀ ਚਿਰੌਕਣੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਬੱਗਾ ਵੱਲੋਂ ਆਪਣੀ ਅਣਥੱਕ ਮਿਹਨਤ ਸਦਕਾ ਹਲਕੇ ਦੀ ਨੁਹਾਰ ਬਦਲੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮੇਸ਼ ਸ਼ੁਕਲਾ, ਗੌਰਵ ਉੱਪਲ, ਬੋਬੀ ਸ਼ਰਮਾ, ਵਰਿੰਦਰ ਚੋਪੜਾ, ਸ਼ੀਤਲ ਵਰਮਾ, ਵਿਜੇ ਬਹਾਦੁਰ, ਡਾ.ਅਸ਼ੋਕ ਰਤਨ, ਮੋਹਨਜੀਤ, ਰਾਹੁਲ, ਅਰਜੁਨ, ਅਤੁਲ ਅਗਰਵਾਲ, ਸੰਨੀ, ਵੀ.ਕੇ.ਸ਼ਰਮਾ, ਮੁੰਨਾ, ਸ਼ਾਮਮ, ਦੀਪਕ ਬਾਂਸਲ, ਸੁਮਿਤ ਮਰਵਾਹਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।