ਵਿਧਾਇਕ ਗੋਲਡੀ ਮੁਸਾਫਿਰ ਨੇ ਪਿੰਡ ਕਾਲਾ ਟਿੱਬਾ ਵਿਖੇ ਕੀਤੀ ਜਨ ਸੁਣਵਾਈ

  • ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ, ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ

ਬਲੂਆਣਾ, 17 ਜੁਲਾਈ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਪਿੰਡ-ਪਿੰਡ ਜਾ ਕੇ ਜਣ ਸੁਣਵਾਈ ਕੀਤੀ ਜਾ ਰਹੀ ਹੈ। ਪਿੰਡ ਕਾਲਾ ਟਿੱਬਾ ਵਿਖੇ ਜਨਸੁਣਵਾਈ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਸਮੱਸਿਆਵਾਂ ਦਾ ਹਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਕੀਤੇ ਜਾ ਰਹੇ ਹਨ। ਵਿਧਾਇਕ ਬਲੂਆਣਾ ਨੇ ਕਿਹਾ ਕਿ ਪਿੰਡ ਕਾਲਾ ਟਿੱਬਾ ਵਿਖੇ ਗਲੀਆਂ-ਨਾਲੀਆਂ ਸਹਿਤ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਹ ਪੱਥਰ ਰਖੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾ ਰਹੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਪਿੰਡ ਦੀ ਨੁਹਾਰ ਬਦਲੀ ਜਾ ਸਕੇ ਅਤੇ ਪਿੰਡ ਵਿਕਾਸ ਦੀਆਂ ਲੀਹਾਂ ਵੱਲ ਵਧਣ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਕੇ ਤੇ ਮੌਜੂਦ ਸੀ।