ਵਿਧਾਇਕ ਗਰੇਵਾਲ ਭੋਲਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ

  • ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦੇ ਨਾਲ ਹਰ ਮੁਸ਼ਕਿਲ ਦਾ ਪਹਿਲ ਦੇ ਆਧਾਰ  'ਤੇ ਕੀਤਾ ਜਾਵੇਗਾ ਨਿਬੇੜਾ - ਵਿਧਾਇਕ ਗਰੇਵਾਲ

ਲੁਧਿਆਣਾ, 29 ਮਾਰਚ (ਰਘਵੀਰ ਸਿੰਘ ਜੱਗਾ) : ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਨਗਰ ਨਿਗਮ ਅਧਿਕਾਰੀਆਂ ਲਾਲ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਵਿਧਾਇਕ ਗਰੇਵਾਲ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਲਕਾ ਪੂਰਬੀ ਅੰਦਰ ਹੋ ਰਹੇ ਵਿਕਾਸ ਕਾਰਜਾ  'ਚ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸੇ ਵੀ ਵਾਰਡ  ਅੰਦਰ ਸੀਵਰੇਜ ਜਾਂ ਹੋਰ ਸਮੱਸਿਆ ਹੈ ਤਾਂ ਉਸਨੂੰ ਫੌਰੀ ਤੌਰ  'ਤੇ  ਹੱਲ ਕੀਤਾ ਜਾਵੇ। ਇਸ ਦੌਰਾਨ ਨਿਗਮ ਅਧਿਕਾਰੀਆਂ ਵੱਲੋਂ ਵਿਧਾਇਕ ਗਰੇਵਾਲ ਨੂੰ ਭਰੋਸਾ ਦਿੱਤਾ ਗਿਆ ਕਿ ਹਲਕੇ ਅੰਦਰ ਕਿਸੇ ਤਰ੍ਹਾਂ ਦੇ ਕੰਮ  ਵਿੱਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਜੇਕਰ ਕੋਈ ਵੀ ਸਮੱਸਿਆ  ਆਉਂਦੀ ਹੈ ਤਾਂ ਉਸ ਦਾ ਮੌਕੇ  'ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆਂ  ਕਿ ਆਉਣ ਵਾਲੇ ਦਿਨਾਂ ਦੌਰਾਨ ਹਲਕਾ ਪੂਰਬੀ  ਵਿੱਚ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ  ਐਸ ਈ ਪ੍ਰਵੀਨ ਸਿੰਗਲਾ , ਐਕਸੀਅਨ ਅਰਵਿੰਦ ਅਗਰਵਾਲ, ਐਕਸੀਅਨ ਰਾਜਿੰਦਰ ਕੁਮਾਰ ਐਸ.ਡੀ.ਓ. ਸਨਦੀਪ ਕੁਮਾਰ ਐਸ ਡੀ ਓ ਬਲਜਿੰਦਰ ਸਿੰਘ, ਦਫ਼ਤਰ ਇੰਚਾਰਜ ਅਸ਼ਵਨੀ ਸ਼ਰਮਾ ਗੋਭੀ ਅਤੇ ਪੀਏ ਗੁਰਸ਼ਰਨ ਦੀਪ ਸਿੰਘ ਵੀ ਮੌਜੂਦ ਸਨ।