ਵਿਧਾਇਕ ਗਰੇਵਾਲ ਵੱਲੋਂ ਹਲਕੇ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ 

  • ਵਸਨੀਕਾਂ ਵੱਲੋਂ ਕੈਂਪਾਂ ਦਾ ਲਿਆ ਜਾ ਰਿਹਾ ਭਰਪੂਰ ਲਾਭ : ਦਲਜੀਤ ਸਿੰਘ ਗਰੇਵਾਲ 

ਲੁਧਿਆਣਾ, 23 ਫਰਵਰੀ : ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ, ਆਪ ਦੀ ਸਰਕਾਰ, ਆਪ ਦੇ ਦੁਆਰ ਸਕੀਮ ਤਹਿਤ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਲੱਗੇ ਵੱਖ-ਵੱਖ ਕੈਂਪਾਂ ਦਾ ਨੀਰੀਖਣ ਕੀਤਾ ਗਿਆ। ਸਥਾਨਕ ਟਿੱਬਾ ਰੋਡ ਵਿਖੇ ਲੱਗੇ ਕੈਂਪ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਨਿਭਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਬਣਦੇ ਸਾਰ ਹੀ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬਾ ਵਾਸੀਆਂ ਦੇ ਦਫਤਰੀ ਕੰਮ ਕਰਵਾਉਣ ਲਈ ਉਹਨਾਂ ਦੇ ਘਰ ਤੱਕ ਚੱਲ ਕੇ ਆਵੇਗੀ। ਇਸੇ ਲੜੀ ਤਹਿਤ ਵੱਖ-ਵੱਖ ਹਲਕਿਆਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਲੋਕ ਆਪਣੇ ਕੰਮ ਕਰਵਾ ਰਹੇ ਹਨ ਅਤੇ ਰਾਹਤ ਮਹਿਸੂਸ ਕਰ ਰਹੇ ਹਨ। ਵਿਧਾਇਕ ਭੋਲਾ ਨੇ ਕਿਹਾ ਕਿ ਇਹਨਾਂ ਕੈਂਪਾਂ ਦੌਰਾਨ ਅਧਿਕਾਰੀਆਂ ਵੱਲੋਂ ਜਿੱਥੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾ ਰਹੇ ਹਨ ਉੱਥੇ ਭ੍ਰਿਸ਼ਟਾਚਾਰ ਨੂੰ ਨਕੇਲ ਪੈ ਰਹੀ ਹੈ। ਇਸ ਮੌਕੇ ਨਗਰ ਨਿਗਮ, ਬਿਜਲੀ ਵਿਭਾਗ, ਰੈਵੀਨਿਊ ਡਿਪਾਰਟਮੈਂਟ ਤੋ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ। ਇਸ ਦੌਰਾਨ ਕੈਂਪਾਂ ਵਿੱਚ ਆਪਣੇ ਕੰਮ ਕਰਵਾਉਣ ਲਈ ਪਹੁੰਚੇ ਨਾਗਰਿਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਗਈ ਇਸ ਸਹੂਲਤ ਨਾਲ ਸਰਕਾਰੀ ਕੰਮ ਬੜੀ ਹੀ ਆਸਾਨੀ ਨਾਲ ਅਤੇ ਬਿਨਾਂ ਖੱਜਲ ਖੁਆਰੀ ਤੋਂ ਹੋ ਰਹੇ ਹਨ ਅਤੇ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਤੋਂ ਵੀ ਰਾਹਤ ਮਿਲ ਰਹੀ ਹੈ। ਇਸ ਮੌਕੇ ਅਨੁੱਜ ਚੌਧਰੀ, ਗੱਗੀ ਸ਼ਰਮਾ, ਰਾਜ ਗਰੇਵਾਲ, ਅਮਰੀਕ ਸੈਣੀ, ਜਤਿੰੰਦਰ ਸੋਢੀ, ਅਸ਼ਵਨੀ ਸ਼ਰਮਾ, ਚਰਨਜੀਤ ਚੰਨੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।