ਗਰੀਬ ਪਰਿਵਾਰ ‘ਚੋਂ ਜੱਜ ਬਣੀ ਪਰਮਿੰਦਰ ਕੌਰ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਕੁਲਵੰਤ ਸਿੰਘ

  • ‘ਆਰਥਿਕ ਹਾਲਾਤਾਂ ਨਾਲ ਨਜਿੱਠ ਕੇ ਜੱਜ ਬਣੀ ਧੀ ਤੋਂ ਨੌਜਵਾਨ ਲੈਣ ਸੇਧ’

ਮੋਹਾਲੀ, 22 ਅਕਤੂਬਰ : ਪਿਛਲੇ ਦਿਨੀ ਆਮ ਘਰਾਂ ਦੇ ਧੀਆਂ-ਪੁੱਤਾਂ ਨੇ ਜੱਜ ਦੀ ਪ੍ਰੀਖਿਆ ਪਾਸ ਉਸੇ ਲੜੀ ਦੇ ਤਹਿਤ ਮੋਹਾਲੀ ਜ਼ਿਲ੍ਹੇ ਦੇ ਪਿੰਡ ਕੈਲੋਂ ਵਿੱਚੋਂ ਪਰਮਿੰਦਰ ਕੌਰ ਨੇ ਜੱਜ ਦੀ ਪ੍ਰੀਖਿਆ ਪਾਸ ਕੀਤੀ ਸੀ ਜਿਸ ਨੂੰ ਮੁਬਾਰਕਵਾਦ ਅਤੇ ਹੱਲਾਸ਼ੇਰੀ ਦੇਣ ਦੇ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਉਚੇਚੇ ਤੌਰ ‘ਤੇ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪਰਮਿੰਦਰ ਕੌਰ ਇੱਕ ਲੋੜਵੰਦ ਤੇ ਗਰੀਬ ਪਰਿਵਾਰ ਦੀ ਧੀ ਹੈ ਜਿਸ ਨੇ ਆਪਣੀ ਮਿਹਨਤ ਅਤੇ ਜਨੂਨ ਦੇ ਨਾਲ ਇਹ ਮੁਕਾਮ ਹਾਸਲ ਕੀਤਾ ਜਿਸ ਨਾਲ ਇਲਾਕੇ ਭਰ ਦੇ ਲੋਕ ਉਸ ‘ਤੇ ਮਾਣ ਮਹਿਸੂਸ ਕਰ ਰਹੇ ਹਨ। ਪਰਮਿੰਦਰ ਦੇ ਪਿਤਾ ਸੁਰਮੁੱਖ ਸਿੰਘ ਇੱਕ ਨਿੱਜੀ ਕੰਪਨੀ ਵਿੱਚ ਸਿਕਿਉਰਟੀ ਗਾਰਡ ਦੀ ਨੌਕਰੀ ਕਰਦੇ ਹਨ ਅਤੇ ਉਸਦੀ ਮਾਤਾ ਮਨਰੇਗਾ ਵਰਕਰ ਹੈ। ਵਿਧਾਇਕ ਕੁਲਵੰਤ ਸਿੰਘ ਨੇ ਬੋਲਦਿਆਂ ਕਿਹਾ ਕਿ ਸਾਡੇ ਨੌਜਵਾਨ ਬੱਚੇ-ਬੱਚੀਆਂ ਲਈ ਪਰਮਿੰਦਰ ਕੌਰ ਪ੍ਰੇਰਨਾ ਸਰੋਤ ਹੈ ਜਿਸ ਦੀ ਮਿਹਨਤ ਅਤੇ ਆਰਥਿਕ ਹਾਲਾਤਾਂ ਨਾਲ ਜੂਝਣ ਵਾਲੇ ਜਜ਼ਬੇ ਤੋਂ ਸੇਧ ਲੈਣੀ ਚਾਹੀਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਰਲੋਚਨ ਸਿੰਘ ਤੋਚੀ, ਅਵਤਾਰ ਸਿੰਘ ਮੌਲੀ ਬੈਦਵਾਨ, ਅਕਬਿੰਦਰ ਸਿੰਘ ਗੋਸਲ, ਡਾ. ਕੁਲਦੀਪ ਸਿੰਘ, R.P. ਸ਼ਰਮਾ, ਤਰਲੋਚਨ ਸਿੰਘ ਬਲਾਕ ਪ੍ਰਧਾਨ ਸੁਰਮੱਖ ਸਿੰਘ, ਰਜਿੰਦਰ ਸਿੰਘ ਮਾਵੀ, ਸੁੱਖੀ ਮਾਵੀ, ਗਗਨਦੀਪ ਸਿੰਘ , ਜਗਤਾਰ ਸਿੰਘ, ਹਰਜਿੰਦਰ ਸਿੰਘ, ਸੰਤੋਖ ਸਿੰਘ , ਸੇਠੀ, ਮਨਜੋਤ ਲਾਖਿਆਣ, ਰਣਜੀਤ ਸਿੰਘ ਆਦਿ ਪਤਵੰਤੇ ਸੱਜਣ ਹਾਜ਼ਰ ਸਨ।