ਰਾਜ ਪੱਧਰੀ ਖੇਡ ਮੁਕਾਬਲਿਆ  'ਚ ਵਿਲੱਖਣ ਕੰਮ ਕਰਨ ਵਾਲੇ ਕਰੀਬ 200 ਅਧਿਆਪਕਾਂ ਦਾ ਵਿਧਾਇਕ ਮਾਲੇਰਕੋਟਲਾ ਨੇ ਕੀਤਾ ਸਨਮਾਨ

  • ਵਿਧਾਇਕ ਮਾਲੇਰਕੋਟਲਾ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ
  • ਕਿਹਾ, ਅਧਿਆਪਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਨਿਖਾਰਨ
  • ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਤਿਆਰ, ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਦੇ ਸਕਦੇ ਨੇ ਸੁਝਾਅ

ਮਾਲੇਰਕੋਟਲਾ 17 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਅਤੇ ਖੇਡਾਂ ਦੇ ਖੇਤਰ ਵਿੱਚ ਹੋਰ ਅੱਗੇ ਲਿਜਾਣ ਲਈ ਜ਼ਮੀਨੀ ਪੱਧਰ ਉੱਤੇ ਖਿਡਾਰੀਆਂ ਦੀ ਭਾਲ ਅਤੇ ਪ੍ਰਤਿਭਾ ਨਿਖਾਰਨ ਲਈ ਪਿਛਲੇ ਦਿਨੀਂ ਮਾਲੇਰਕੋਟਲਾ ਵਿਖੇ "ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ "ਦਾ ਆਯੋਜਨ ਕੀਤਾ ਗਿਆ ਸੀ । ਇਨ੍ਹਾਂ ਰਾਜ ਪੱਧਰੀ ਖੇਡ ਮੁਕਾਬਲਿਆ ਵਿੱਚ ਸੰਚਾਰੂ ਭੂਮਿਕਾਂ ਨਿਭਾਉਣ ਵਾਲੇ ਕਰੀਬ 200 ਅਧਿਕਾਪਕਾਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਸਨਮਾਨ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਦਫਤਰ ਐਲੀਮੈਂਟਰੀ ਸਿੱਖਿਆ ਮਾਲੇਰਕੋਟਲਾ ਵਲੋਂ ਉਲੀਕੇ ਸਮਾਗਮ ਦੌਰਾਨ ਪੰਜਾਬ ਉਰਦੂ ਅਕਾਦਮੀ ਵਿਖੇ ਕੀਤਾ । ਇਸ ਮੌਕੇ ਪ੍ਰਾਇਮਰੀ ਸਕੂਲ ,ਸੀਨੀਅਰ ਸੈਕੰਡਰੀ ਅਧਿਆਪਕਾਂ ਤੋਂ ਇਲਾਵਾ ਵੱਖ ਵੱਖ ਸਕੂਲਾਂ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਵਿੱਖੇ ਤਾਇਨਾਤ ਦਫਤਰੀ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ । ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਸਿੱਖਿਆ ਕਰਮੀਆਂ ਨੂੰ ਸਬੋਧੰਨ ਕਰਦਿਆ ਕਿਹਾ ਕਿ  ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਸੂਬਾ ਬਣਾਇਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬੀਆਂ ਵਿੱਚ ਅਥਾਹ ਸਮਰੱਥਾ ਹੈ ਅਤੇ ਸੂਬਾ ਸਰਕਾਰ ਇਸੇ ਪ੍ਰਤਿਭਾ ਦੀ ਸ਼ਨਾਖ਼ਤ ਕਰਕੇ ਉੱਭਰਦੇ ਖਿਡਾਰੀਆਂ ਨੂੰ ਮੰਚ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।  ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਅਧਿਆਪਕ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਕਿਉਂਕਿ ਅਧਿਆਪਕ ਵੱਲੋਂ ਦਿੱਤੀ ਸਿੱਖਿਆ ਹੀ ਉਸ ਨੂੰ ਜ਼ਿੰਦਗੀ 'ਚ ਕਾਮਯਾਬੀ ਵੱਲ ਲੈਕੇ ਜਾਂਦੀ ਹੈ। ਉਨ੍ਹਾਂ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਹਨ, ਇਨ੍ਹਾਂ ਦਾ ਕੰਮ ਹੀ ਸਮਾਜ ਅਤੇ ਦੇਸ਼ ਲਈ ਸੇਵਾ ਹੈ। ਅਧਿਆਪਕਾਂ ਨੂੰ ਪ੍ਰੇਰਿਤ ਕਰਦੇ ਹੋਏ ਹਨ।