ਵਿਧਾਇਕ ਮਾਲੇਰਕੋਟਲਾ ਨੇ "ਖੇਡਾਂ ਵਤਨ ਪੰਜਾਬ ਦੀਆਂ"ਸੀਜ਼ਨ-3 ਦੀ ਕਰਵਾਈ ਸ਼ੁਰੂਆਤ

  • 'ਖੇਡਾਂ ਵਤਨ ਪੰਜਾਬ ਦੀਆਂ'  ਨੇ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ 'ਚ ਪਹੁੰਚਾਇਆ : ਵਿਧਾਇਕ ਮਾਲੇਰਕੋਟਲਾ
  • ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ 'ਖੇਡਾਂ ਵਤਨ ਪੰਜਾਬ ਦੀਆਂ' ਕਰ ਰਹੀਆਂ ਨੇ ਪੂਰਾ
  • 10 ਸਤੰਬਰ ਤੱਕ ਬਲਾਕ ਪੱਧਰੀ ਤੇ ਵੱਖ ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ – ਜ਼ਿਲ੍ਹਾ ਖੇਡ ਅਫ਼ਸਰ

ਮਾਲੇਰਕੋਟਲਾ 02 ਸਤੰਬਰ 2024 : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਸਥਾਨਕ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ "ਖੇਡਾਂ ਵਤਨ ਪੰਜਾਬ ਦੀਆਂ"ਸੀਜ਼ਨ-3 ਦੀਆਂ ਬਲਾਕ ਪੱਥਰੀ ਖੇਡਾਂ ਦੀ ਗੁਬਾਰੇ ਛੱਡ ਕੇ ਖੇਡਾਂ ਦੇ ਇਸ ਮਹਾਂਕੁੰਭ ਦੀ ਸੁਰੂਆਤ ਕੀਤੀ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ,ਖੇਡ ਅਫ਼ਸਰ ਗੁਰਦੀਪ ਸਿੰਘ,ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਦੀਪ ਸਿੰਘ, ਵਿਧਾਇਕ ਮਾਲੇਰਕੋਟਲਾ ਦੀ ਧਰਮਪਤਨੀ ਬੀਬੀ ਫਰਿਆਲ ਰਹਿਮਾਨ, ਪ੍ਰਧਾਨ ਨਗਰ ਕੌਸਲ ਨਸਰੀਨ ਅਸ਼ਰਫ ਅਬਦੁੱਲਾ,ਪ੍ਰਧਾਨ ਘੱਟ ਗਿਣਤੀ ਦਲ ਜਾਫਰ ਅਲੀ, ਬਲਾਕ ਪ੍ਰਧਾਨ,ਬਲਾਕ ਪ੍ਰਧਾਨ ਅਬਦੁਲ ਹਲੀਮ ਮਿਲਕੋਵੈਲ ,ਅਸ਼ਰਫ ਅਬਦੁੱਲਾ,ਬਲਾਕ ਸੋਸ਼ਲ ਮੀਡੀਆ ਇਨਚਾਰਜ ਯਾਸਰ ਅਰਫਾਤ,ਬਲਾਕ ਪ੍ਰਧਾਨ ਸਾਬਰ ਅਲੀ ਰਤਨ, ਡਾ.ਵਿੰਗ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਧਨੋ ਤੋਂ ਇਲਾਵਾ ਖੇਡ ਜਗਤ ਪ੍ਰੇਮੀ ਮੌਜੂਦ ਸਨ। ਵਿਧਾਇਕ ਮਾਲੇਰਕੋਟਲਾ ਨੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਿਛਲੇ ਦੋ ਸਾਲ ਵੀ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਲਗਾਤਾਰ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਸੇ ਕੜੀ ਤਹਿਤ "ਖੇਡਾਂ ਵਤਨ ਪੰਜਾਬ ਦੀਆਂ"ਸੀਜ਼ਨ-3 ਦਾ ਆਰੰਭ ਪਿਛਲੇ ਦਿਨੀਂ ਸੰਗਰੂਰ ਤੋਂ ਕੀਤਾ ਗਿਆ ਸੀ । ਉਨ੍ਹਾਂ ਆਸ ਜਤਾਈ ਕਿ ਤੀਜੇ ਸੀਜ਼ਨ ਦੀਆਂ ਇਹਨਾਂ ਖੇਡਾਂ ਵਿੱਚ ਸੂਬੇ ਦੇ ਹਰ ਉਮਰ ਵਰਗ ਦੇ ਖਿਡਾਰੀ ਜੋਸ਼ੋ ਖਰੋਸ਼ ਨਾਲ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ 'ਖੇਡਾਂ ਵਤਨ ਪੰਜਾਬ ਦੀਆਂ ਸੂਬੇ ਦੇ ਹਰੇਕ ਉਮਰ ਵਰਗ ਨੂੰ ਖੇਡ ਮੈਦਾਨਾਂ ਨਾਲ ਜੋੜ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਰੰਗਲੇ ਪੰਜਾਬ ਦਾ ਸੁਪਨਾ ਪੁਰਾ ਕਰਨ ਵਿੱਚ ਅਹਿਮ ਰੋਲ ਅਦਾ ਕਰ ਰਹੀਆਂ ਹਨ । ਉਨ੍ਹਾਂ ਕਿਹਾ ਪੰਜਾਬ ਵਿੱਚ ਮੁੜ ਤੋਂ ਖੇਡ ਸਭਿੱਆਚਾਰ ਪ੍ਰਫੁਲਿਤ ਹੋ ਰਿਹਾ ਹੈ ਹੁਣ ਪੰਜਾਬ ਦੀ ਜਵਾਨੀ ਖੇਡ ਮੈਦਾਨ ਨਾਲ ਜੁੜ ਕੇ ਨਵਾਂ ਇਤਿਹਾਸ ਸਿਰਜਣ ਦਾ ਉਪਰਲਾ ਕਰ ਰਹੀ ਹੈ l