ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਰਹੱਦੀ ਪਿੰਡ ਦੋਨਾ ਨਾਨਕਾ ਵਿਚ ਰਾਹਤ ਸਮੱਗਰੀ ਲੈ ਪਹੁੰਚੇ

  • ਹਰਾ ਚਾਰਾ ਅਤੇ ਤਰਪਾਲਾਂ ਵੰਡੀਆਂ

ਫਾਜਿ਼ਲਕਾ, 14 ਜ਼ੁਲਾਈ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼ਾਂ ਦੇ ਮੱਦੇਨਜਰ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ  ਪਿੰਡ ਦੋਨਾ ਨਾਨਕਾ ਵਿਚ ਰਾਹਤ ਸਮੱਗਰੀ ਲੈ ਕੇ ਪਹੁੰਚੇ। ਇੱਥੇ ਜਾਨਵਰਾਂ ਲਈ ਹਰਾ ਚਾਰਾ ਅਤੇ ਤਰਪਾਲਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਖੇਤਾਂ ਵਿਚ ਪਾਣੀ ਆਉਣ ਕਾਰਨ ਪਸੂਆਂ ਲਈ ਹਰਾ ਚਾਰਾ ਖੇਤਾਂ ਵਿਚ ਕੱਟਣਾ ਔਖਾ ਹੋ ਗਿਆ ਹੈ ਇਸ ਲਈ ਦੂਜ਼ੇ ਇਲਾਕਿਆਂ ਤੋਂ ਹਰਾ ਚਾਰਾ ਲਿਆ ਕੇ ਇੱਥੇ ਪਹੁੰਚਾਇਆ ਗਿਆ ਹੈ ਤਾਂ ਜ਼ੋ ਲੋਕਾਂ ਨੂੰ ਆਪਣੇ ਜਾਨਵਰਾਂ ਲਈ ਚਾਰਾ ਮਿਲ ਸਕੇ। ਇਸੇ ਤਰਾਂ ਤਰਪਾਲਾਂ ਸਥਾਨਕ ਪੱਧਰ ਤੇ ਜ਼ੇਕਰ ਬਾਰਿਸ ਆ ਗਈ ਤਾਂ ਇੰਨ੍ਹਾਂ ਲੋਕਾਂ ਨੂੰ ਬਾਰਿਸ ਤੋਂ ਰਾਹਤ ਦੇਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਲੋੜਵੰਦ ਲੋਕਾਂ ਦੀ ਪਹਿਚਾਣ ਕਰਕੇ ਸਮਾਨ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਕਿਸਮ ਦੀ ਘਬਰਾਹਟ ਵਿਚ ਨਾ ਆਉਣ। ਪੰਜਾਬ ਸਰਕਾਰ ਦਾ  ਪ੍ਰਸ਼ਾਸਨ ਲੋਕਾਂ ਦੇ ਨਾਲ ਹੈ।ਉਨ੍ਹਾਂ ਨੇ ਦੱਸਿਆ ਕਿ ਲੋਕ ਕਿਸੇ ਵੀ ਮੁਸਕਿਲ ਸਮੇਂ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ 01638—262153 ਨੰਬਰ ਤੇ ਸੰਪਰਕ ਕਰ ਸਕਦੇ ਹਨ।
 ਇਸ ਮੌਕੇ ਤਹਿਸੀਲਦਾਰ ਸੁਖਦੇਵ ਸਿੰਘ, ਬੀਡੀਪੀਓ ਸ੍ਰੀ ਪਿਆਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਮੀਤ ਸਿੰਘ ਚੀਮਾ, ਚੇਅਰਮੈਨ ਮਾਰਕਿਟ ਕਮੇਟੀ ਪਰਮਜੀਤ ਸਿੰਘ ਨੂਰਸ਼ਾਹ, ਸਰਪੰਚ ਗੁਲਸ਼ੇਰ ਸਿੰਘ ਅਤੇ ਬਲਬੀਰ ਸਿੰਘ, ਗੌਰਵ ਕੰਬੋਜ਼, ਬੰਸ਼ੀ ਸਾਮਾ, ਹੈਪੀ ਪੀਏ ਤੇ ਰੌਸ਼ਨ ਲਾਲ ਆਦਿ ਵੀ ਹਾਜਰ ਸਨ।