ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ

  • ਜੈਤੋ ਵਿਖੇ ਲੱਗ ਰਹੇ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਨੇ ਕੀਤੀ ਸ਼ਿਰਕਤ
  • ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਫ਼ਰੀਦਕੋਟ 17 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋ ਨੇ ਅੱਜ ਪਿੰਡਾਂ ਵਿਚ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕਰਨ ਦੌਰਾਨ ਕੀਤਾ। ਉਨ੍ਹਾਂ ਕੈਂਪਾਂ ਵਿਚ ਪਹੁੰਚੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਦਿਤੀਆਂ ਜਾ ਰਹੀਆਂ ਸੇਵਾਵਾਂ ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਪੰਜਾਬ ਸਰਕਾਰ ਵਲੋਂ 44 ਦੇ ਕਰੀਬ ਸੇਵਾਵਾਂ ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ/ਗੈਰ ਉਪਲੱਬਧਤਾ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ ਦੀ ਤਸਦੀਕ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜ਼ਦੂਰ ਦੀ ਰਜਿਸਟ੍ਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਦਾ ਭੁਗਤਾਨ, ਜਨਮ ਸਰਟੀਫਿਕੇਟ ਵਿੱਚ ਨਾਮ ਦਰਜ ਕਰਨ ਲਈ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟ੍ਰੇਸ਼ਨ ਅਤੇ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਤਰਾਂ ਐਮ.ਐਲ.ਏ ਜੈਤੋ ਸ. ਅਮੋਲਕ ਸਿੰਘ ਨੇ ਵੀ ਜੈਤੋ ਵਿਖੇ ਲੱਗ ਰਹੇ ਇਨ੍ਹਾਂ ਕੈਂਪਾਂ ਵਿਚ ਸ਼ਿਰਕਤ ਕੀਤੀ । ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਇਨ੍ਹਾਂ ਕੈਂਪਾਂ ਸਬੰਧੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕੈਂਪਾਂ ਅੰਦਰ ਵੱਖ ਵੱਖ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਸੇਵਾਵਾਂ ਦਾ ਲਾਭ ਹਰ ਆਮ ਤੇ ਲੋੜਵੰਦ ਨਾਗਰਿਕ ਤੱਕ ਪਹੁੰਚ ਸਕੇ। ਕੈਂਪਾ ਵਿਚ ਸ਼ਿਰਕਤ ਕਰਨ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ, ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ। ਉਨ੍ਹਾਂ ਦੱਸਿਆ ਕਿ ਮਿਤੀ 18 ਫ਼ਰਵਰੀ ਨੂੰ ਬਲਾਕ ਫ਼ਰੀਦਕੋਟ ਪਿੰਡ ਘੁਮਿਆਰਾ ( ਸਵੇਰੇ 10.00 ਤੋਂ 12.00) ਪਿੰਡ ਮੋਰਾਂਵਾਲੀ (ਦੁਪਹਿਰ 02.00 ਤੋਂ 04.00) ਰੱਤੀ ਰੋੜੀ (ਸਵੇਰੇ 10.00 ਤੋਂ 12.00) ਦਾਣਾ ਰੋਮਾਣਾ (ਦੁਪਹਿਰ 02.00 ਤੋਂ 04.00)   ਕੈਂਪ ਲਗਾਏ ਜਾਣਗੇ।