ਐਮ.ਐਲ.ਏ ਸੇਖੋਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਟਿੱਬੀ ਭਰਾਈਆਂ ਵਿਖੇ ਚਾਰਦੀਵਾਰੀ ਦਾ ਕੀਤਾ ਉਦਘਾਟਨ

  • ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ

ਫ਼ਰੀਦਕੋਟ 16 ਫ਼ਰਵਰੀ : ਐਮ.ਐਲ.ਏ.ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ, ਟਿੱਬੀ ਭਰਾਈਆਂ ਵਿਖੇ ਸਕੂਲ ਦੀ ਚਾਰ ਦੀਵਾਰੀ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਇਸ ਦਾ ਮੁੱਖ ਮਕਸਦ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲ ਦੀ ਚਾਰ ਦੀਵਾਰੀ ਸਮੇਤ ਵੱਖ ਵੱਖ ਕੰਮਾਂ ਜਨਰਲ ਗਰਾਂਟ, ਬਾਥਰੂਮ ਦੀ ਰਿਪੇਅਰ, ਕਮਰਿਆਂ ਦੀ ਮੁਰੰਮਤ ਲਈ ਲਗਭਗ 8.78  ਲੱਖ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ। ਸ. ਸੇਖੋਂ ਨੇ ਕਿਹਾ ਕਿ ਲੋਕਾਂ ਦਾ ਸਰਕਾਰੀ ਸਕੂਲਾਂ ਲਈ ਵਿਸ਼ਵਾਸ ਪੈਂਦਾ ਕਰਨ ਲਈ ਅਤੇ ਸਕੂਲਾਂ ਦੀ ਨੁਹਾਰ ਸੁਧਾਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਲੋਂ ਵੀ ਸਰਕਾਰ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੋਦਿਆ ਵਿੱਚ ਦਾਖਲੇ ਲਈ ਜ਼ਿਲ੍ਹੇ ਵਿੱਚ 40 ਬੱਚੇ ਚੁਣੇ ਜਾਂਦੇ ਹਨ ਉਥੇ ਇਸ ਸਕੂਲ ਦੇ 10 ਬੱਚੇ ਨਵੋਦਿਆ ਲਈ ਚੁਣੇ ਗਏ ਹਨ।