ਐਮ.ਐਲ.ਏ. ਸੇਖੋਂ ਨੇ ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ

  • ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ

ਫ਼ਰੀਦਕੋਟ 18 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਸ. ਪਿੰਡ ਬੇਗੂਵਾਲਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਮੱਗਰਾ ਸਕੀਮ ਅਧੀਨ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦੀ ਨੀਂਹ ਪੱਥਰ ਰੱਖਣ ਮੌਕੇ ਕੀਤਾ। ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਜੇਕਰ ਮਨੁੱਖ ਕੋਲ ਗਿਆਨ ਨਹੀਂ ਤਾਂ ਉਸ ਦੀ ਜਿੰਦਗੀ ਹਨੇਰਾ ਹੀ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਸੰਸਥਾਵਾਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਸ ਲਈ ਸਕੂਲ ਆਫ ਐਮੀਨਾਸ ਵੀ ਬਣਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਕਰਨ ਲਈ ਦ੍ਰਿੜ ਸੰਕਲਪ ਹੋਣਾ ਜ਼ਰੂਰੀ ਹੈ ਤਾਂ ਹੀ ਨਿਰਧਾਰਿਤ ਟੀਚੇ ਦੀ ਪ੍ਰਾਪਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਲਈ ਉਤਸ਼ਾਹਿਤ ਕੀਤਾ। ਸੇਖੋਂ ਨੇ  ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਰੱਖਦੀਆਂ ਹਨ, ਉਥੇ ਹੀ ਸਾਨੂੰ ਅੱਗੇ ਵਧਣ ਦੀ ਵੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਿਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਤਾਂ ਜੋ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਰੇ ਪਿੰਡਾਂ ਵਿੱਚ ਵਧੀਆ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਵੇਂ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਾਵੇਗੀ।  ਇਸ ਮੌਕੇ ਡੀ.ਈ.ਓ (ਈ.ਈ) ਸ੍ਰੀਮਤੀ ਨੀਲਮ ਰਾਣੀ, ਡਿਪਟੀ ਡੀ.ਈ.ਓ(ਸੈਕੰ) ਸ੍ਰੀ ਪ੍ਰਦੀਪ ਦਿਉੜਾ, ਵਨਿਤਾ ਧਵਨ ਇੰਚਾਰਜ, ਸੁਖਪਾਲ ਕੌਰ ਇੰਚਾਰਜ, ਰਾਜਵੀਰ ਕੌਰ, ਵੀਰਪਾਲ ਕੌਰ, ਮਨਜਿੰਦਰ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।