ਵਿਧਾਇਕ ਸੇਖੋਂ ਨੇ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ

ਫਰੀਦਕੋਟ, 4 ਅਪ੍ਰੈਲ : ਕਣਕ ਦੀ ਖਰੀਦ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਦੀ ਫਸਲ ਦੀ ਅਦਾਇਗੀ 48 ਘੰਟੇ ਵਿੱਚ ਅਤੇ ਲਿਫਟਿੰਗ 72 ਘੰਟੇ ਦੌਰਾਨ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਮੰਡੀਆਂ ਦੇ ਵਿਚ ਸਾਫ ਸਫਾਈ, ਬਰਸਾਤ ਹੋਣ ਤੇ ਤਰਪਾਲਾਂ, ਲਾਈਟਾਂ ਦਾ ਪ੍ਰਬੰਧ ਅਤੇ ਬਾਰਦਾਨਾ ਦੇ ਪ੍ਰਬੰਧ ਪਹਿਲਾਂ ਤੋਂ ਹੀ ਕਰ ਲਏ ਜਾਣ ਤਾਂ ਜੋ ਮੌਕੇ ਤੇ  ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।ਮੀਟਿੰਗ ਵਿੱਚ ਡੀ.ਐਫ.ਐਸ.ਸੀ. ਮੈਡਮ ਵੰਦਨਾ ਕੰਬੋਜ , ਸਕੱਤਰ ਮਾਰਕੀਟ ਕਮੇਟੀ, ਮਾਰਕਫੈੱਡ, ਪਨਸਪ, ਵੇਅਰਹਾਊਸ ਆਦਿ ਮੀਟਿੰਗ ਵਿੱਚ ਹਾਜਰ ਰਹੇ।