ਐਮ.ਐਲ.ਏ ਸੇਖੋਂ ਨੇ ਕੋਟਕਪੂਰਾ ਰੋਡ ਤੇ ਵੱਡੀਆਂ ਨਹਿਰਾਂ ਉੱਪਰ ਉਸਾਰੇ ਜਾਣ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰਵਾਇਆ 

  • ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ ਪੁਲ

ਫ਼ਰੀਦਕੋਟ 11 ਫ਼ਰਵਰੀ : ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਵਿਕਾਸ ਦਾ ਲਾਭ ਮਿਲ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕੋਟਕਪੂਰਾ ਰੋਡ ਤੇ ਵੱਡੀਆਂ ਨਹਿਰਾਂ ਉੱਪਰ ਉਸਾਰੇ ਜਾਣ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ  ਕੀਤਾ।ਉਨ੍ਹਾਂ ਦੱਸਿਆ ਕਿ ਇਹ ਪੁੱਲ ਲਗਭਗ 20 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ। ਸ. ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਹਰ ਉਹ ਕੰਮ ਕੀਤਾ ਜਾ ਰਿਹਾ ਹੈ ਜਿਸ ਸਹੂਲਤ ਦੀ ਲੋਕਾਂ ਨੂੰ ਲੋੜ ਹੈ। ਉਹਨਾਂ ਦੱਸਿਆ ਕਿ ਇਹ ਪੁੱਲ ਬਹੁਤ ਪੁਰਾਣੇ ਬਣੇ ਹੋਏ ਸਨ। ਉਹਨਾਂ ਕਿਹਾ ਕਿ ਸਮੇਂ ਦੀ ਨਜਾਕਤ ਨੂੰ ਦੇਖਦੇ ਹੋਏ ਜਿੱਥੇ ਪਹਿਲਾਂ ਸਾਈਕਲਾਂ ਚੱਲਦੀਆਂ ਸਨ ਹੁਣ ਉੱਥੇ ਮੋਟਰਸਾਈਕਲ,ਗੱਡੀਆਂ ਟਰੱਕ ਆਦਿ ਚਲਦੇ ਹਨ। ਉਨਾਂ ਕਿਹਾ ਕਿ ਫਰੀਦਕੋਟ ਵਿੱਚ ਦਾਖਲ ਹੋਣ ਦਾ ਇਹ ਮੇਨ ਰਸਤਾ ਹੈ। ਜਿਸ ਕਰਕੇ ਟਰੈਫਿਕ ਜਾਮ ਹੋ ਜਾਂਦਾ ਸੀ ਉਹਨਾਂ ਕਿਹਾ ਕਿ ਇਸ ਲਈ ਸਾਰੇ ਹੀ ਪੁਲਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਤਲਵੰਡੀ ਰੋਡ ਵਾਲੇ ਪੁੱਲ ਦਾ ਕੰਮ ਵੀ ਸ਼ੁਰੂ ਕਰਵਾਇਆ ਗਿਆ ਸੀ। ਉਹਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਮਚਾਕੀ ਮੱਲ ਸਿੰਘ ਵਾਲੇ ਪੁੱਲ ਦਾ ਕੰਮ ਵੀ ਸ਼ੁਰੂ ਕਰਵਾਇਆ ਸੀ ਜੋ ਤਕਰੀਬਨ 50% ਪੂਰਾ ਹੋ ਚੁੱਕਾ ਹੈ। ਇਸ ਸਮੇਂ ਚੇਅਰਮੈਨ ਇੰਮਪਰੂਵਮੈਟ ਟਰੱਸਟ ਫਰੀਦਕੋਟ ਸ.ਗੁਰਤੇਜ ਸਿੰਘ ਖੋਸਾ , ਜਗਜੀਤ ਸਿੰਘ ਜੱਗੀ ਪੀ.ਏ ਟੂ ਐਮ.ਐਲ.ਏ, ਜਗਤਾਰ ਨੰਗਲ, ਗੁਰਮੇਲ ਮਚਾਕੀ, ਜਸਦੇਵਪਾਲ ਸਰਪੰਚ, ਟੋਨੀ ਧਿੰਗੜਾ ,ਬਬਲੂ ਸ਼ਰਮਾ ਬਲਾਕ ਪ੍ਰਧਾਨ, ਪ੍ਰੀਤਮ ਸਿੰਘ ਭਾਣਾ, ਅਮਰਜੀਤ ਸਿੰਘ ਮਾਸਟਰ ਤੇ ਰਵੀ ਬੁੱਗਰਾ ਹਾਜ਼ਰ ਸਨ।