ਰੇਸ਼ਮ ਸਿੰਘ ਸੱਗੂ ਨੂੰ ਵਿਧਾਇਕ ਸਿੱਧੂ ਨੇ ਸਿਆਸੀ ਸਲਾਹਕਾਰ ਕੀਤਾ ਨਿਯੁਕਤ

  • ਪਾਰਟੀ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਂਦਾ ਰਹਾਂਗਾ- ਸੱਗੂ

ਲੁਧਿਆਣਾ, 19 ਜੁਲਾਈ 2024 : ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਵਿਧਾਇਕ ਦੇ ਸ. ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਪ੍ਰਤੀ ਵਫਾਦਾਰੀ, ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਸ. ਰੇਸ਼ਮ ਸਿੰਘ ਸੱਗੂ ਨੂੰ ਬਤੌਰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਮੌਕੇ ਵਿਧਾਇਕ ਸਿੱਧੂ ਨੇ ਸ. ਸੱਗੂ ਨੂੰ ਨਿਯੁਕਤੀ ਪੱਤਰ ਦਿੰਦਿਆਂ ਅਤੇ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਸ. ਸੱਗੂ ਵਰਗੇ ਵਿਰਲੇ ਅਤੇ ਹੀਰੇ ਇਨਸਾਨ ਹੀ ਹੁੰਦੇ ਹਨ ਜੋ ਆਪਣੇ ਕੰਮ ਅਤੇ ਸਮੇਂ ਦੀ ਪਰਵਾਹ ਕੀਤੇ ਬਿਨਾਂ ਆਮ ਲੋਕਾਂ ਦੇ ਹਰ ਦੁੱਖ- ਸੁੱਖ ਵਿਚ ਵਿਚਰਦੇ ਹਨ ਅਤੇ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਯਤਨਸ਼ੀਲ ਹਨ। ਪੱਤਰਕਾਰਾਂ ਨਾ ਗੱਲਬਾਤ ਕਰਦਿਆਂ ਸ. ਸੱਗੂ ਨੇ ਕਿਹਾ ਕਿ ਉਹ ਸ ਕੁਲਵੰਤ ਸਿੰਘ ਸਿੱਧੂ ਜੀ ਅਤੇ ਹਾਈਕਮਾਂਡ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਰਕਾਰ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਉਹ ਪਾਰਟੀ ਪ੍ਰਤੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ।