ਬਲੂਆਣਾ ਦੇ ਵਿਧਾਇਕ ਹਰੇਕ ਵੀਰਵਾਰ ਸੁਣਨਗੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਮੌਕੇ *ਤੇ ਕੀਤਾ ਜਾਵੇਗਾ ਨਿਪਟਾਰਾ

  • ਪੰਜਾਬ ਸਰਕਾਰ ਲੋਕਾਂ ਦੀ ਸਮੱਸਿਆਵਾਂ ਦੇ ਹਲ ਲਈ ਵਚਨਬਧ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਫਾਜ਼ਿਲਕਾ, 14 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਵਚਨਬੱਧ ਹੈ। ਇਸੇ ਤਹਿਤ ਹਲਕਾ ਬੂਲਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਉਪਰਾਲਾ ਕਰਦਿਆਂ ਹਰੇਕ ਵੀਰਵਾਰ ਨੂੰ ਜਨ ਸਭਾ ਲਗਾ ਕੇ ਹਲਕੇ ਦੇ ਲੋਕਾਂ ਦੀ ਸੱਮਸਿਆਵਾਂ ਦਾ ਨਿਪਟਾਰਾ ਕੀਤਾ ਜਾਵੇਗਾ ਜਿਸ ਦੀ ਸ਼ੁਰੂਆਤ 14 ਸਤੰਬਰ ਨੂੰ ਕੀਤੀ ਗਈ ਅਤੇ ਅਨੇਕਾ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਵਿਧਾਇਕ ਬਲੂਆਣਾ ਸ੍ਰੀ ਮੁਸਾਫਿਰ ਨੇ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਹਰ ਯੋਗ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਮੱਸਿਆਵਾ  ਦੇ ਹਲ ਲਈ ਉਹ 24 ਘੰਟੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਹਰੇਕ ਵੀਰਵਾਰ ਨੂੰ ਵਿਸ਼ੇਸ਼ ਤੌਰ *ਤੇ ਲੋਕਾਂ ਦੀ ਸਮੱਸਿਆਵਾਂ ਦੇ ਨਿਪਟਾਰੇ ਲਈ ਜਨ ਸਭਾ ਲਗਾਈ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਸਮੱਸਿਆਵਾਂ ਦਾ ਹਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਜਨ ਸਭਾ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਈ ਜਾਵੇਗੀ। ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਇਹ ਜਨ ਸਭਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਜ਼ਿਲ੍ਹਾ ਯੋਜਨਾ ਬੋਰਡ ਦੇ ਦਫਤਰ ਵਿਖੇ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਲੋਕਾਂ ਦੀ ਭਲਾਈ ਲਈ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦਾ ਲਾਹਾ ਦੇਣ ਲਈ ਸਰਕਾਰ ਲਗਾਤਾਰ ਪਹਿਲਕਦਮੀਆਂ ਕਰ ਰਹੀਆਂ ਹੈ। ਉਨ੍ਹਾਂ ਸਬੰਧਤ ਹਲਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਜਨ ਸਭਾ ਵਿਚ ਵੱਧ ਤੋਂ ਵੱਧ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਦਾ ਹਲ ਕਰਵਾਇਆ ਜਾਵੇ।