ਚਰਚਿਜ਼ ਐਸੋਸੀਏਸ਼ਨ ਵੱਲੋਂ ਲਗਾਏ ਖੂਨਦਾਨ ਕੈਂਪ ਵਿੱਚ 30 ਤੋਂ ਵੱਧ ਲੋਕਾਂ ਨੇ ਕੀਤਾ ਖੂਨਦਾਨ

ਮੋਹਾਲੀ, 3 ਮਈ : ਚਰਚਿਜ਼ ਐਸੋਸੀਏਸ਼ਨ, ਮੋਹਾਲੀ ਵੱਲੋਂ ਬਲੱਡ ਬੈਂਕ ਜੀ.ਐਮ.ਸੀ.ਐਚ.-32 ਚੰਡੀਗੜ੍ਹ ਦੇ ਸਹਿਯੋਗ ਨਾਲ ਬੀਲੀਵਰਸ ਈਸਟਰਨ ਚਰਚ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ। ਏਸ ਖ਼ੂਨਦਾਨ ਕੈਂਪ ਵਿੱਚ 30 ਤੋਂ ਵੱਧ ਖੂਨਦਾਨੀਆਂ ਨੇ ਖੂਨਦਾਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਨ। ਡਿਪਟੀ ਮੇਅਰ ਬੇਦੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ  ਖੂਨਦਾਨ ਮਨੁੱਖਤਾ ਲਈ ਸਭ ਤੋਂ ਮਹੱਤਵਪੂਰਨ ਸਮਾਜ ਸੇਵਾ ਹੈ। ਇਹ ਗੰਭੀਰ ਮਰੀਜਾਂ ਅਤੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਲਈ ਬਚਣ ਦੀ ਉਮੀਦ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਪੈਸਾ ਕਿਸੇ ਦੀ ਜਾਨ ਨਹੀਂ ਬਚਾ ਸਕਦਾ ਪਰ ਖੂਨਦਾਨ ਕਈ ਜ਼ਿੰਦਗੀਆਂ ਬਚਾਉਂਦਾ ਹੈ।