ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ 52 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਨਾਲ ਸਾਂਝ ਪਾਈ

ਐਸ ਏ ਐਸ ਨਗਰ, 17 ਅਕਤੂਬਰ : ਵਿਦਿਆਰਥੀਆਂ ਨੂੰ ਠੋਸ ਕੂੜੇ ਕਾਰਨ ਭਵਿੱਖ ਵਿੱਚ ਆਉਣ ਵਾਲੀ ਮੁਸ਼ਕਿਲ ਪ੍ਰਤੀ ਜਾਗਰੂਕ ਕਰਨ ਅਤੇ ਇਸ ਦੇ ਟਿਕਾਊ ਪ੍ਰਬੰਧਨ ਲਈ ਕੀਤੇ ਜਾ ਸਕਦੇ ਉਪਰਾਲਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਫ਼ੀਲਡ ਦੌਰਿਆਂ ਦੀ ਲੜੀ ਵਿੱਚ ਅੱਜ ਖਿਜ਼ਰਾਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ 52 ਤੋਂ ਵੱਧ ਵਿਦਿਆਰਥੀਆਂ ਨੇ ਨਗਰ ਨਿਗਮ ਮੋਹਾਲੀ ਦੇ ਕੂੜਾ ਪ੍ਰਬੰਧਨ ਦੇ ਯਤਨਾਂ ਬਾਰੇ ਜਾਣਨ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ, ਉਨ੍ਹਾਂ ਨੇ ਬਾਗਬਾਨੀ ਰਹਿੰਦ-ਖੂੰਹਦ ਦੀ ਖਾਦ ਬਣਾਉਣ ਲਈ ਨੇਚਰ ਪਾਰਕ, ਰਸੋਈ ਦੇ ਰਹਿੰਦ-ਖੂੰਹਦ ਲਈ ਕੰਪੋਸਟ ਪਿਟਸ, (ਵੇਸਟ ਸ਼੍ਰੈਦਿਨਗ) ਅਤੇ ਬੇਲਿੰਗ ਮਸ਼ੀਨਾਂ, ਨਾਰੀਅਲ ਕੱਟਣ, ਅਤੇ ਵਰਮੀ ਕੰਪੋਸਟਿੰਗ ਅਤੇ ਗਊ-ਗੋਬਰ ਤੋਂ  ਸ਼ਮਸ਼ਾਨਘਾਟ ਵਿੱਚ ਵਰਤੀ ਜਾਣ ਵਾਲੀ ਲੱਕੜ ਦੇ ਬਦਲ ਵਜੋਂ ਬਣਾਏ ਜਾ ਰਹੇ ਗੋ-ਕਾਠ ਬਣਦੇ ਦੇਖਣ ਲਈ ਕੈਟਲ ਪੌਂਡ ਦਾ ਦੌਰਾ ਵੀ ਕੀਤਾ। ਇਹ ਰੁੱਖ ਦੀ ਲੱਕੜ ਦੀ ਲੋੜ ਨੂੰ ਵੀ ਘਟਾਉਂਦਾ ਹੈ। ਇਨ੍ਹਾਂ ਗੋ-ਕਾਠ ਵਿੱਚ ਵਰਤੇ ਹੋਏ ਨਾਰੀਅਲ ਦੇ ਖੋਪੇ ਵੀ ਬਾਰੀਕ ਕਰਕੇ ਸ਼ਾਮਿਲ ਕੀਤੇ ਜਾ ਜਾਂਦੇ ਹਨ, ਜੋ ਬੇਹਤਰ ਬਾਲਣ ਵਜੋਂ ਕੰਮ ਕਰਦੇ ਹਨ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਚ ਵੀ ਮਦਦ ਕਰਦੇ ਹਨ। ਨਵਜੋਤ ਕੌਰ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਨੇ ਦੱਸਿਆ ਕਿ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ 'ਸਵੱਛਤਾ ਹੀ ਸੇਵਾ' ਮੁਹਿੰਮ ਨਾਲ ਮੇਲ ਖਾਂਦਾ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤਬਦੀਲੀ ਕਰਨ ਵਾਲੇ ਬਣਨ ਲਈ ਜਾਗਰੂਕ ਕਰਨਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ। ਪ੍ਰੋਗਰਾਮ ਵਿੱਚ ਲਾਈਵ ਸੈਸ਼ਨ, ਵੈਬਿਨਾਰ, ਫੀਲਡ ਵਿਜ਼ਿਟ, ਅਤੇ ਨਵੀਨਤਾਕਾਰੀ ਪ੍ਰੋਜੈਕਟ ਸ਼ਾਮਲ ਹੁੰਦੇ ਹਨ, ਜੋ ਵਿਦਿਆਰਥੀਆਂ ਨੂੰ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਿੰਮੇਵਾਰ ਨਾਗਰਿਕਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਜ਼ਬੂਤ ਸੰਬੰਧ ਵਿਕਸਿਤ ਕਰਨ ਵਿੱਚ ਮਦਦ ਕਰਦੇ ਹਨ। ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਇੱਕ ਢਾਂਚਾਗਤ ਇੰਟਰਨਸ਼ਿਪ ਪ੍ਰੋਗਰਾਮ ਹੈ, ਜਿਸਨੂੰ ਦਿੱਲੀ ਪਬਲਿਕ ਸਕੂਲ, ਚੰਡੀਗੜ੍ਹ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਦੁਆਰਾ ਡਿਜ਼ਾਈਨ ਕੀਤਾ ਗਿਆ ਹੈ, ਜੋ ਪਿਛਲੇ ਮਹੀਨੇ ਮੋਹਾਲੀ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੁਆਰਾ ਲਾਂਚ ਕੀਤਾ ਗਿਆ ਸੀ। ਗ੍ਰੇਡ 8ਵੀਂ-12ਵੀਂ ਦੇ ਵਿਦਿਆਰਥੀਆਂ ਲਈ ਇਸ ਪ੍ਰੋਗਰਾਮ ਲਈ 21 ਸਕੂਲਾਂ ਦੇ 1150 ਵਿਦਿਆਰਥੀ ਪਹਿਲਾਂ ਹੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਸਿੱਖਿਆ ਵਿਭਾਗ ਦੀ ਕੋਆਰਡੀਨੇਟਰ ਸ੍ਰੀਮਤੀ ਪ੍ਰੀਤੀ ਬਾਂਸਲ ਨੇ ਦੱਸਿਆ ਕਿ ਇਸ ਹਫਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਦੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਪੁਰਾ ਸਕੂਲਾਂ ਦੇ ਵਿਦਿਆਰਥੀ ਫੀਲਡ ਵਿਜ਼ਿਟ ਲਈ ਜਾਣਗੇ। ਸਰਕਾਰੀ ਹਾਈ ਸਕੂਲ, ਕੁੰਭੜਾ, ਸਰਕਾਰੀ ਹਾਈ ਸਕੂਲ ਮਟੋਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੇਜ਼ 11, ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਖਰੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੀੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂ ਸ਼ਹਿਰ ਬਡਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਲੀ ਬੇਦਵਾਨ, ਸੀਨੀਅਰ ਸੈਕੰਡਰੀ ਸਕੂਲ ਬਹਿਲੋਲਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਨੀਮਾਜਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਢੋ ਸੰਗਤੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਬੂਥਗੜ੍ਹ ਦੇ 852 ਤੋਂ ਵੱਧ ਵਿਦਿਆਰਥੀਆਂ ਨੇ ਫੀਲਡ ਵਿਜ਼ਿਟ ਕਰ ਲਈ ਹੈ। ਇਹ ਦੌਰੇ ਵਾਤਾਵਰਣ ਤੋਂ ਸਿੱਖਣ ਅਤੇ ਕੁਦਰਤ ਨਾਲ ਸਾਂਝ ਪਾਉਣ ਦੀ ਇੱਕ ਸਪੱਸ਼ਟ ਉਦਾਹਰਣ ਹੈ। ਇਸ ਵਿਜ਼ਟ ਦੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨਾਲ ਆਏ ਅਧਿਆਪਕਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਬਚਿਆਂ ਨੂੰ ਕੂੜਾ ਪ੍ਰਬੰਧਨ ਦੇ ਲਈ ਉਤਸ਼ਾਹਿਤ ਕੀਤਾ ਤੇ ਬੱਚਿਆਂ ਨੂੰ ਅਨੁਸ਼ਾਸ਼ਿਤ ਢੰਗ ਨਾਲ ਦੌਰਾ ਕਰਵਾਇਆ। ਗਿੰਨੀ ਦੁੱਗਲ, ਜ਼ਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਉਨ੍ਹਾਂ ਨੇ 1000 ਤੋਂ ਵੱਧ ਵਿਦਿਆਰਥੀਆਂ ਨੂੰ ਫੀਲਡ ਵਿਜ਼ਿਟ ਕਰਨ ਦਾ ਟੀਚਾ ਰੱਖਿਆ ਹੈ ਅਤੇ ਹਰ ਰੋਜ਼ 50-100 ਵਿਦਿਆਰਥੀਆਂ ਨੂੰ ਲੈ ਕੇ ਜਾਣਾ ਹੈ। ਬਾਅਦ ਵਿੱਚ, ਵਿਦਿਆਰਥੀਆਂ ਨੂੰ ਉਹਨਾਂ ਦੇ ਖੇਤਰ ਦੇ ਤਜ਼ਰਬਿਆਂ ਦੇ ਅਧਾਰ ਤੇ ਗਤੀਵਿਧੀਆਂ ਨਿਰਧਾਰਤ ਕੀਤੀਆਂ ਜਾਣਗੀਆਂ। ਇਸ ਫੀਲਡ ਵਿਜਿਟ 'ਤੇ ਸ਼੍ਰੀਮਤੀ ਵੰਦਨਾ ਸੁਖੀਜਾ ਕਮਿਊਨਿਟੀ ਫੈਸੀਲੀਟੇਟਰ, ਡਾ. ਵਰਿੰਦਰ ਕੌਰ ਠੋਸ ਕੂੜਾ ਪ੍ਰਬੰਧਨ ਮਾਹਿਰ ਅਤੇ ਸ਼੍ਰੀਮਤੀ ਆਰਜ਼ੂ ਤੰਵਰ ਆਈ ਆਈ ਸੀ ਅਤੇ ਸੀ ਬੀ ਮਾਹਿਰ ਮੌਜੂਦ ਸਨ